ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਸਵੈ ਰੋਜ਼ਗਾਰ ਸਕੀਮ ਅਧੀਨ 88 ਡੇਅਰੀ ਯੂਨਿਟ ਸਥਾਪਤ ਕਰਨ ਲਈ 2.25 ਕਰੋੜ ਰੁਪਏ ਦਾ ਕਰਜਾ ਦਿੱਤਾ ਗਿਆ ਤਾਂ ਜੋ ਬੇਰੋਜ਼ਗਾਰ ਆਪਣਾ ਰੋਜ਼ਗਾਰ ਸ਼ੁਰੂ ਕਰਕੇ ਆਪਣੇ ਪੈਰ੍ਹਾਂ 'ਤੇ ਖੜੇ ਹੋ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ 132 ਵਿਅਕਤੀਆਂ ਨੂੰ ਡੇਅਰੀ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 439 ਪ੍ਰਰਾਇਮਰੀ ਸਕੂਲਾਂ ਵਿਚੋਂ 410 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਜਦੋਂ ਕਿ 29 ਸਕੂਲਾਂ ਵਿਚ ਇਹ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਡ ਡੇਅ ਮੀਲ ਸਕੀਮ ਦਾ ਲਾਭ 27 ਹਜ਼ਾਰ 940 ਬੱਚਿਆਂ ਨੂੰ ਦਿੱਤਾ ਜਾ ਰਿਹਾ ਹੈ, ਸਕੂਲਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 25 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਰਾਇਮਰੀ ਸਕੂਲ ਧੀਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਕਲਾਂ ਨੂੰ ਮੁੰਕਮਲ ਰਿਪੇਅਰ ਲਈ 30 ਲੱਖ 23 ਹਜ਼ਾਰ 85 ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 438 ਪ੍ਰਰੀ ਪ੍ਰਰਾਇਮਰੀ ਸਕੂਲਾਂ ਨੂੰ ਜਮਾਤਾਂ ਲਈ 83 ਲੱਖ 22 ਹਜ਼ਾਰ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 174 ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 15 ਕਰੋੜ 13 ਲੱਖ 34 ਹਜ਼ਾਰ ਦੀ ਲਾਗਤ ਨਾਲ ਨਵੀਆਂ ਜਲ ਸਪਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਸਰਕਾਰੀ ਮੱਛੀ ਪੂੰਗ ਫਾਰਮ ਬਾਗੜੀਆਂ ਫੱਗਣ ਮਾਜਰਾ ਵੱਲੋਂ 96 ਲੱਖ ਦਾ ਪੂੰਗ ਸਪਲਾਈ ਕੀਤਾ ਗਿਆ ਹੈ ਤੇ 296 ਵਿਅਕਤੀਆਂ ਨੂੰ ਮੱਛੀ ਪਾਲਣ ਦੀ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 125 ਏਕੜ ਹੋਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ ਤੇ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਵਾਸਤੇ 30 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਚ ਛੱਡਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧੀਨ ਆਉਂਦੇ ਖੇਤਰਾਂ ਵਿਚ ਕੂੜੇ ਦੀ ਡੋਰ ਟੂ ਡੋਰ ਕੁਲੈਕਸ਼ਨ ਅਤੇ ਕੂੜੇ ਦੀ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ ਅਤੇ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਜਿੱਥੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਖੇਡ ਸਟੇਡੀਅਮ ਸਰਹਿੰਦ ਦੀ ਵੱਧ ਤੋਂ ਵੱਧ ਨੌਜਵਾਨਾਂ ਵੱਲੋਂ ਖੇਡਾਂ ਵਾਸਤੇ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਏਡੀਸੀ ਜਸਪ੍ਰਰੀਤ ਸਿੰਘ, ਏਡੀਸੀ (ਵਿਕਾਸ) ਅਮਰੀਕ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰਰੀਤ ਸਿੰਘ, ਐੱਸਡੀਐੱਮ ਡਾ. ਸੰਜੀਵ ਕੁਮਾਰ, ਐੱਸਡੀਐੱਮ ਬੱਸੀ ਪਠਾਣਾਂ ਪਵਿੱਤਰ ਸਿੰਘ, ਐੱਸਡੀਐੱਮ ਅਮਲੋਹ ਆਨੰਦ ਸਾਗਰ ਸ਼ਰਮਾ, ਐੱਸਡੀਐੱਮ ਖਮਾਣੋਂ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।