ਡੀਸੀ ਵੱਲੋਂ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨਕਾਰਜਾਂ ਦੀ ਸਮੀਖਿਆ
ਡੀਸੀ ਵੱਲੋਂ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨਕਾਰਜਾਂ ਦੀ ਸਮੀਖਿਆ
Publish Date: Fri, 02 Jan 2026 06:07 PM (IST)
Updated Date: Fri, 02 Jan 2026 06:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਵਿਚ ਜਲ ਸਪਲਾਈ ਤੇ ਸਵੱਛਤਾ ਦੇ ਮਿਆਰ ਵਧਾਉਣ ਲਈ ਡਿਪਟੀ ਕਮਿਸ਼ਨਰ ਨੇ ‘ਜ਼ਿਲ੍ਹਾ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ’ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕਾਰਜਕਾਰੀ ਇੰਜੀਨੀਅਰ ਇਸ਼ਾਨ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਸਵੱਛ ਭਾਰਤ ਮਿਸ਼ਨ ਅਧੀਨ 83 ਪਿੰਡ ਓਡੀਐੱਫ ਮਾਡਲ ਕੈਟਾਗਰੀ ਵਿਚ ਸ਼ਾਮਲ ਹੋ ਚੁੱਕੇ ਹਨ ਤੇ 277 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਪਲਾਂਟ ਸਥਾਪਿਤ ਕੀਤੇ ਜਾ ਚੁੱਕੇ ਹਨ। ਤਰਲ ਕੂੜਾ ਪ੍ਰਬੰਧਨ ਲਈ ਮਾਡਲ ਪਿੰਡਾਂ ਵਿੱਚ ਥਾਪਰ ਮਾਡਲ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ। ਡੀਸੀ ਨੇ ਬਾਕੀ ਪਿੰਡਾਂ ਵਿਚ ਇਹ ਪ੍ਰੋਜੈਕਟ ਜਲਦ ਮੁਕੰਮਲ ਕਰਨ ਤੇ ਪੰਚਾਇਤਾਂ ਨੂੰ ਸਾਂਝੇ ਪਖਾਨੇ ਘਰਾਂ ਦੀ ਉਸਾਰੀ ਲਈ ਜਾਗਰੂਕ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਮੀਟਿੰਗ ਵਿਚ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਬੀਡੀਪੀਓਜ਼, ਉਪ ਮੰਡਲ ਇੰਜੀਨੀਅਰ ਗੌਤਮ ਜਿੰਦਲ, ਜੂਨੀਅਰ ਇੰਜੀਨੀਅਰ ਨਿਰਮਲ ਕੁਮਾਰ, ਸੀਡੀਐੱਸ ਸਪੈਸ਼ਲਿਸਟ ਸੁਖਦੀਪ ਸਿੰਘ, ਆਈਈਸੀ ਸਪੈਸ਼ਲਿਸਟ ਕੇਵਲ ਕ੍ਰਿਸ਼ਨ ਸ਼ਰਮਾ ਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।