ਡੀਸੀ ਨੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਲਿਆ ਜਾਇਜ਼ਾ
ਡੀਸੀ ਨੇ ਸਰਹਿੰਦ ਵਿਖੇ 28 ਦੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਜਾਇਜ਼ਾ ਲਿਆ
Publish Date: Wed, 25 Mar 2026 05:48 PM (IST)
Updated Date: Wed, 25 Mar 2026 05:50 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਥਾਨਕ ਨਵੀਂ ਅਨਾਜ ਮੰਡੀ ਵਿਖੇ 28 ਮਾਰਚ ਨੂੰ ਸੂਬੇ ਅੰਦਰ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਰਾਜ ਪੱਧਰੀ ਸਮਾਗਮ ਹੋ ਰਿਹਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ ਸਮਾਗਮ ਦੀਆਂ ਚੱਲ ਰਹੀ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਆਪਸੀ ਤਾਲਮੇਲ ਨਾਲ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਸਫ਼ਾਈ ਕਰਵਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਲਈ ਹਦਾਇਤਾਂ ਕੀਤੀਆਂ। ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਦੀ ਹਿਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐੱਸਡੀਐੱਮ ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐੱਸਡੀਐੱਮਬਸੀ ਪਠਾਣਾਂ ਹਰਵੀਰ ਕੌਰ, ਐੱਸਡੀਐੱਮਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐੱਸਡੀਐੱਮਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।