ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Mon, 06 Apr 2026 06:39 PM (IST)
Updated Date: Mon, 06 Apr 2026 06:43 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੇਲ੍ਹ ਰੋਡ ਬਸੀ ਪਠਾਣਾਂ ਵਿਖੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਸਾਹਿਬ ਦੇ ਪੰਜ ਪਿਆਰੇ ਅਤੇ ਕੀਰਤਨ ਕਰਦੇ ਸ਼ਰਧਾਲੂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਇਸਦੇ ਨਾਲ ਨਾਲ ਪਾਲਕੀ ਅੱਗੇ ਨੰਗੇ ਪੈਰੀਂ ਸਫ਼ਾਈ ਕਰ ਰਹੇ ਬੱਚੇ ਤੇ ਹੋਰ ਸੰਗਤ ਦੀ ਆਸਥਾ ਵੀ ਦੇਖਦੇ ਹੀ ਬਣਦੀ ਸੀ। ਨਗਰ ਕੀਰਤਨ ਦਾ ਸ਼ਹਿਰਵਾਸੀਆਂ ਵੱਲੋਂ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਮੁੱਖ ਗ੍ਰੰਥੀ ਨੈਬ ਸਿੰਘ, ਸੇਵਾਦਾਰ ਸਕੱਤਰ ਚਰਨ ਸਿੰਘ, ਜਤਿੰਦਰ ਪਾਲ ਸਿੰਘ ਕਾਹਲੋਂ, ਗੁਰਮੀਤ ਸਿੰਘ ਧਾਲੀਵਾਲ, ਅਜੀਤ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਮੱਖਣ ਸਿੰਘ, ਸੇਵਾ ਸਿੰਘ, ਜਰਨੈਲ ਸਿੰਘ, ਦੀਪ ਸਿੰਘ ਫੌਜੀ, ਕਮਲਜੀਤ ਸਿੰਘ, ਕੇਸਰ ਸਿੰਘ, ਸੇਵਾ ਸਿੰਘ, ਸੁਖਦੇਵ ਸਿੰਘ, ਤਰਲੋਚਨ ਸਿੰਘ ਆਦਿ ਨੇ ਦੱਸਿਆ ਕਿ 7 ਅਪ੍ਰੈਲ ਦਿਨ ਮੰਗਲਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਗੁਰੂ ਦਾ ਅਤੁੱਟ ਲੰਗਰ ਅਤੇ ਰਾਗੀ ਢਾਡੀ ਕਥਾ ਤੇ ਕੀਰਤਨ ਕਥਾ ਦਰਬਾਰ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ।