ਕੇਵਲ ਸਿੰਘ,ਅਮਲੋਹ

ਦੇਸ਼ ਭਗਤ ਯੂਨੀਵਰਸਿਟੀ ਵਿਚ ਬੈਚਲਰ ਆਫ ਅਪਥੈਲਮਿਕ ਮੈਡੀਕਲ ਸਾਇੰਸ (ਬੀਓਅੱੈਮਅੱੈਸ) ਦੇ ਵਿਦਿਆਰਥੀਆਂ ਲਈ ਸਪੈਸ਼ਲ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ। ਇਸ ਕਨਵੋਕੇਸ਼ਨ ਵਿਚ ਲਗਪਗ 35 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਮੁੱਖ ਮਹਿਮਾਨ ਚਾਂਸਲਰ ਡਾ. ਜ਼ੋਰਾ ਸਿੰਘ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਭਵਿੱਖ ਹਮੇਸ਼ਾ ਤੁਹਾਡੇ ਸੁਪਨਿਆਂ 'ਤੇ ਨਿਰਭਰ ਕਰਦਾ ਹੈ ਅਤੇ ਤੁਹਾਡੇ ਲਈ ਮੌਕਾ ਹੈ ਕਿ ਜਾਓ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰੋ। ਇਸ ਮੌਕੇ ਵਿਸ਼ੇਸ਼ ਮਹਿਮਾਨ ਜਗਨੰਦਨ ਗਣੇਸ਼ਨ ਚੀਫ ਰੀਜਨਲ ਮੇਨੈਜਰ ਇੰਡੀਅਨ ਓਵਰਸੀਜ਼ ਬੈਂਕ ਚੰਡੀਗੜ੍ਹ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਤੁਹਾਡੇ ਜੀਵਨ ਦਾ ਇਕ ਖਾਸ ਮੋੜ ਹੈ ਜਿਸ ਤੋਂ ਬਾਅਦ ਤੁਸੀਂ ਜਿੰਦਗੀ ਦੇ ਅਹਿਮ ਸੰਘਰਸ਼ ਵਿਚ ਸ਼ਾਮਲ ਹੋਣਾ ਹੈ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਰੋ. ਚਾਂਸਲਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਸਾਨੂੰ ਜ਼ਿੰਦਗੀ ਪ੍ਰਤੀ ਸਕਾਰਾਤਮਕ ਰਵੱਈਆ ਅਪਨਾਉਣ ਦੀ ਵਧੇਰੇ ਲੋੜ ਹੈ ਤਾਂ ਜੋ ਅਸੀਂ ਆਪਣੇ ਅਤੇ ਆਪਣੇ ਮਾਤਾ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰ ਸਕੀਏ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੇ ਅਕਾਦਮਿਕ ਰਿਪੋਰਟ ਪੜ੍ਹੀ ਅਤੇ ਯੂਨੀਵਰਸਿਟੀ ਦੀਆਂ ਉਪਲਬਧੀਆਂ 'ਤੇ ਚਾਨਣਾ ਪਾਇਆ।