ਕਣਕ ਦੇ ਸੀਜ਼ਨ ਨੂੰ ਲੈ ਕੇ ਵਫ਼ਦ ਵੱਲੋਂ ਚੇਅਰਮੈਨ ਨਾਲ ਮੁਲਾਕਾਤ
ਕਣਕ ਦੇ ਸੀਜ਼ਨ ਨੂੰ ਲੈ ਕੇ ਵਫਦ ਵੱਲੋਂ ਚੇਅਰਮੈਨ ਨਾਲ ਮੁਲਾਕਾਤ
Publish Date: Wed, 11 Mar 2026 06:30 PM (IST)
Updated Date: Wed, 11 Mar 2026 06:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਸੂਬਾ ਪ੍ਰੈੱਸ ਸਕੱਤਰ ਰਾਜੇਸ਼਼ ਸਿੰਗਲਾ ਦੀ ਅਗਵਾਈ ਹੇਠ ਆਉਣ ਵਾਲੇ ਕਣਕ ਦੇ ਸੀਜ਼ਨ ਨੂੰ ਲੈ ਕੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ ਗਈ। ਰਾਜੇਸ਼਼ ਸਿੰਗਲਾ ਨੇ ਚੇਅਰਮੈਨ ਮਾਨ ਨੂੰ ਬੁਕੇ ਭੇਂਟ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਿੰਗਲਾ ਨੇ ਦੱਸਿਆ ਮੁਲਾਕਾਤ ਦੌਰਾਨ ਚੇਅਰਮੈਨ ਮਾਨ ਨਾਲ ਕਣਕ ਦੇ ਸੀਜ਼ਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ, ਜਿਸ ’ਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਕਣਕ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆ ਸਕੇ। ਇਸ ਮੌਕੇ ਵਫ਼ਦ ਵਿਚ ਆੜਤੀ ਹਰਵਿੰਦਰ ਸਿੰਘ ਧਾਲੀਵਾਲ, ਵਿਸ਼ਾਲ ਗੁਪਤਾ, ਸੁਭਾਂਸ਼ੂ ਜਿੰਦਲ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ।