ਪੱਤਰਕਾਰਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ
ਪੱਤਰਕਾਰ ਦੇ ਮੋਟਰਸਾਇਕਲ ਚੋਰੀ ਦੇ ਮਾਮਲੇ ਨੂੰ ਲੈ ਕੇ ਵਫ਼ਦ ਜਿਲਾ ਪੁਲਿਸ ਮੁਖੀ ਨੂੰ ਮਿਲਿਆ
Publish Date: Fri, 20 Feb 2026 05:45 PM (IST)
Updated Date: Fri, 20 Feb 2026 05:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬੀ ਜਾਗਰਣ ਦੇ ਅਮਲੋਹ ਤੋਂ ਪੱਤਰਕਾਰ ਗੁਰਚਰਨ ਸਿੰਘ ਜੰਜੂਆਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ’ਚੋਂ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ, ਪੱਤਰਕਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਵੀਰ ਕੁਮਾਰ ਜੱਜੀ ਤੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਮਹਿਕ ਦੀ ਅਗਵਾਈ ਹੇਠ ਇਕ ਵਫ਼ਦ ਸੀਨੀਅਰ ਪੁਲਿਸ ਕਪਤਾਨ ਸੁਭਮ ਅਗਰਵਾਲ ਨੂੰ ਮਿਲਿਆ ਤੇ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਕਰਨ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਅਰਗਵਾਲ ਨੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਨੂੰ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਵਫਦ ਵਿਚ ਪੱਤਰਕਾਰ ਯੂਨੀਅਨ ਅਮਲੋਹ ਦੇ ਪ੍ਰਧਾਨ ਰਜਨੀਸ਼ ਡੱਲਾ, ਪ੍ਰੈਸ ਕਲੱਬ ਦੇ ਚੇਅਰਮੈਨ ਜੋਗਿੰਦਰਪਾਲ ਫੈਜੂਲਾਪੁਰੀਆ, ਸੀਨੀਅਰ ਪੱਤਰਕਾਰ ਕੇਵਲ ਸਿੰਘ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਬੀਰ ਸਿੰਘ ਚੀਮਾ, ਡਾ. ਅਨਿਲ ਲੁਟਾਵਾ ਅਤੇ ਰਵਿੰਦਰ ਮੋਦਗਿਲ ਆਦਿ ਸਾਮਲ ਸਨ। ਸੂਦ ਨੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆ ਆਉਂਣ ਵਾਲੇ ਸਮੇਂ ਵਿਚ ਵੀ ਇਕ ਪਲੇਟਫ਼ਾਰਮ ਤੇ ਇਕਠੇ ਹੋਣ ਦਾ ਸੱਦਾ ਦਿਤਾ। ਜੰਜੂਆਂ ਨੇ ਦਸਿਆ ਕਿ ਉਹ ਆਪਣੇ ਹੀਰੋ ਹੌਡਾ ਸਪਲੈਡਰ ਪਲੱਸ ਮੋਟਰਸਾਈਕਲ ਉਪਰ ਸਿਵਲ ਹਸਪਤਾਲ ਵਿਚ 17 ਫ਼ਰਵਰੀ ਨੂੰ ਕੰਮ ਆਇਆ ਸੀ ਕਿ ਅਣਪਛਾਤੇ ਵਿਅਕਤੀ ਨੇ ਉਸ ਦਾ ਇਹ ਮੋਟਰਸਾਈਕਲ ਚੋਰੀ ਕਰ ਲਿਆ। ਫਤਹਿਗੜ੍ਹ ਸਾਹਿਬ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।