ਡੀਏ ਬਕਾਇਆ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ
ਡੀਏ ਬਕਾਇਆ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ
Publish Date: Thu, 09 Apr 2026 05:04 PM (IST)
Updated Date: Fri, 10 Apr 2026 04:06 AM (IST)

ਪਰਦੀਪ ਸਿੰਘ ਢਿੱਲੋ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਐਸੋਸੀਏਸ਼ਨ ਦੇ ਦੋ ਮੈਂਬਰਾਂ ਸੇਵਾਮੁਕਤ ਸਹਾਇਕ ਥਾਣੇਦਾਰ ਜੀਵਨ ਸਿੰਘ ਰਤਨਗੜ੍ਹ ਅਤੇ ਮਨਜਿੰਦਰ ਸਿੰਘ ਅਮਲੋਹ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਨਵੀਂ ਭਰਤੀ ਵਾਲੇ ਮੈਂਬਰਾਂ ਸੇਵਾਮੁਕਤ ਇੰਸਪੈਕਟਰ ਗੁਰਮੀਤ ਸਿੰਘ ਨਬੀਪੁਰ ਅਤੇ ਏਐਸਆਈ ਗੁਰਬਚਨ ਸਿੰਘ ਦਾ ਸਵਾਗਤ ਕੀਤਾ ਗਿਆ। ਬੁਲਾਰਿਆਂ ਨੇ ਸਰਕਾਰੀ ਨੀਤੀਆਂ ਤੋਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 58 ਫੀਸਦੀ ਡੀਏ ਦੇ ਰਹੀ ਹੈ ਜਦਕਿ ਪੰਜਾਬ ਸਰਕਾਰ ਸਿਰਫ 42 ਫੀਸਦੀ ਡੀਏ ਹੀ ਦੇ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਆਈਏਐਸ ਆਈਪੀਐਸ ਅਤੇ ਜੁਡੀਸ਼ੀਅਲ ਅਫਸਰਾਂ ਨੂੰ ਤਾਂ ਕੇਂਦਰੀ ਪੈਟਰਨ ਤੇ 58 ਫੀਸਦੀ ਡੀਏ ਦੇ ਰਹੀ ਹੈ ਪਰ ਕਲਾਸ ਦੋ ਤਿੰਨ ਅਤੇ ਚਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਿਤਕਰਾ ਕਰ ਰਹੀ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਪੈਂਡਿੰਗ ਡੀਏ ਤੁਰੰਤ ਜਾਰੀ ਕੀਤਾ ਜਾਵੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਦਿੱਤੇ ਜਾਣ ਅਤੇ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਕੀਤਾ ਜਾਵੇ ਜਾਂ ਕੈਸ਼ਲੈੱਸ ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਨਵੀਂ ਭਰਤੀ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬੱਚਿਆਂ ਲਈ ਪੰਜ ਫੀਸਦੀ ਰਾਖਵਾਂ ਕੋਟਾ ਰੱਖਣ ਦੀ ਵੀ ਮੰਗ ਕੀਤੀ ਗਈ। ਇਸ ਮੀਟਿੰਗ ’ਚ ਸੰਦੇਹਪਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਗੁਰਮੀਤ ਸਿੰਘ ਜਨ. ਸਕੱਤਰ, ਨਰਿੰਦਰ ਸਿੰਘ ਚੀਮਾ ਵਾਈਸ ਪ੍ਰਧਾਨ ਪੰਜਾਬ, ਜਗਦੀਸ਼ ਸਿੰਘ ਬਹੋਰ, ਮਨਜੀਤ ਸਿੰਘ ਲਿਬੜਾ, ਅਸ਼ੋਕ ਕੁਮਾਰ ਸੰਖੋਲ, ਤੀਰਥ ਸਿੰਘ, ਫ਼ਤਹਿ ਸਿੰਘ ਨੌਗਾਵਾਂ, ਮੋਹਨ ਸਿੰਘ ਜਲਵੇੜਾ, ਸਾਵਨ ਸਿੰਘ, ਗੁਰਮੀਤ ਸਿੰਘ, ਪ੍ਰਦੀਪ ਸਿੰਘ, ਜਗਪਾਲ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ ਜੱਲਾ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਸੁਖਪਾਲ ਸਿੰਘ ਬਾਜਵਾ, ਰਜਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਸ਼ਿਵਦਾਸਪੁਰ, ਸੁਖਵਿੰਦਰ ਸਿੰਘ, ਜਸਤੇਜਪਾਲ ਸਿੰਘ, ਰਜਿੰਦਰ ਸਿੰਘ, ਕਰਨੈਲ ਸਿੰਘ ਗਡ਼ੈਲੀਆ, ਸਰਵਨ ਸਿੰਘ, ਨਿਰਮਲ ਕੁਮਾਰ, ਚੰਦ ਖਾਂ, ਨਾਜ਼ਰਦੀਨ, ਸੁੱਚਾ ਸਿੰਘ, ਨਰਿੰਦਰ ਕੁਮਾਰ, ਸੋਹਨ ਸਿੰਘ ਭਾਮਾਰਸੀ, ਦਵਿੰਦਰ ਸਿੰਘ, ਗੁਰਬਚਨ ਸਿੰਘ ਆਦਿ ਮੌਜੂਦ ਸਨ।