ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ
Publish Date: Tue, 07 Apr 2026 05:42 PM (IST)
Updated Date: Tue, 07 Apr 2026 05:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਸਿੱਧੂਪਰ ਪੰਜਾਬ ਦੇ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੁਰਮੀਤ ਸਿੰਘ ਰੁੜਕੀ ਵਰਕਿੰਗ ਕਮੇਟੀ ਮੈਂਬਰ ਪੰਜਾਬ, ਬਹਾਦਰ ਸਿੰਘ ਖੋਜੇ ਮਾਜਰਾ ਪ੍ਰਧਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਮ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕਿਸਾਨਾਂ ਨੂੰ ਸੁਸਾਇਟੀਆਂ ਵਿਚ ਖਾਦ ਲੈਣ ਦੇ ਲਈ ਆ ਰਹੀਆਂ ਸਮੱਸਿਆਵਾਂ ਦੀ ਗੱਲ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ 10 ਸਾਲਾਂ ਤੋਂ ਖੇਤੀ ਮੋਟਰਾਂ ਦੇ ਕੁਨੈਕਸ਼ਨ ਬੰਦ ਕੀਤੇ ਹੋਏ ਨੇ ਲੋੜਵੰਦ ਕਿਸਾਨਾਂ ਨੂੰ ਕੁਨੈਕਸ਼ਨ ਦੇਣੇ ਸ਼ੁਰੂ ਕੀਤ ਜਾਣ, ਪੰਜਾਬ ਵਿਚ ਪ੍ਰੀਪੇਡ ਮੀਟਰ ਜ਼ਬਰਦਸਤੀ ਲਗਾਉਣੇ ਬੰਦ ਕੀਤੇ ਜਾਣ ਕਿਉਂਕਿ ਕੇਂਦਰ ਸਰਕਾਰ ਨੇ ਵੀ ਐਲਾਨ ਕੀਤਾ ਹੈ ਕਿ ਪ੍ਰੀਪੇਡ ਮੀਟਰ ਖਪਤਕਾਰ ਦੀ ਮਰਜ਼ੀ ਨਾਲ ਲਗਾਉਣੇ ਹਨ। ਪੰਜਾਬ ਵਿਚ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਹਾੜ੍ਹੀ ਦੀ ਫ਼ਸਲ ਕਣਕ, ਫਲ, ਸਬਜ਼ੀਆਂ, ਹਰਾ ਚਾਰਾ ਆਦਿ ਦਾ ਨੁਕਸਾਨ ਹੋਇਆ ਹੈ ਜਿਸਦਾ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਸਰਕਾਰਾਂ ਦੀਆਂ ਗ਼ਲਤ ਨੀਤੀਆਂ ਨਾਲ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਪਹਿਲ ਦੇ ਅਧਾਰ ’ਤੇ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ ਖੇਤੀ ਸੰਕਟ ਨੂੰ ਹੱਲ ਕਰਨ ਲਈ ਲਾਭਦਾਇਕ ਵਾਤਾਵਰਣ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ ਇਸ ਮੌਕੇ ਨਿਰਭੈ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪਰਮਿੰਦਰ ਸਿੰਘ, ਦਲਵੀਰ ਸਿੰਘ ਸਾਨੀਪੁਰ ਬਲਾਕ ਪ੍ਰਧਾਨ ਸਰਹੰਦ ਹਰਪ੍ਰੀਤ ਸਿੰਘ ਜੱਲਾ ਜਨਰਲ ਸਕੱਤਰ ਬਲਾਕ ਸਰਹੰਦ ਸਮੇਤ ਵੱਖ-ਵੱਖ ਬਲਾਕਾਂ ਤੋਂ ਆਏ ਕਿਸਾਨ ਮੌਜੂਦ ਸਨ।