- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਕਾਇਆ ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਮੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਸੇਵਾਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਕਾਲ ਚਲਾਣਾ ਕਰ ਗਏ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਵਾਸੀ ਨਡਿਆਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ ਸਿਰਫ਼ 50 ਫ਼ੀਸਦੀ ਡੀਏ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਈਪੀਐਸ ਤੇ ਆਈਏਐਸ ਅਫ਼ਸਰਾਂ ਨੂੰ ਕੇਂਦਰ ਪੈਟਰਨ ’ਤੇ ਡੀਏ ਦੇ ਕੇ ਕਲਾਸ 2, 3 ਅਤੇ 4 ਦੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਂਡਿੰਗ ਡੀਏ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਸੁਪਰੀਮ ਕੋਰਟ ਵੱਲੋਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ’ਚ ਫ਼ੈਸਲਾ ਆਵੇਗਾ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇਕਮੁਸ਼ਤ ਦੇਣ, ਮੈਡੀਕਲ ਭੱਤਾ 2000 ਰੁਪਏ ਕਰਨ ਜਾਂ ਕੈਸ਼ਲੈੱਸ ਸਕੀਮ ਲਾਗੂ ਕਰਨ ਅਤੇ ਨਵੀਂ ਭਰਤੀ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬੱਚਿਆਂ ਲਈ 5 ਫ਼ੀਸਦੀ ਰਾਖਵਾਂ ਕੋਟਾ ਰੱਖਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਦੇਹਪਾਲ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਕੈਸ਼ੀਅਰ ਜੋਗਾ ਸਿੰਘ, ਸੇਵਾਮੁਕਤ ਇੰਸਪੈਕਟਰ ਮਨਜੀਤ ਸਿੰਘ, ਤੀਰਥ ਸਿੰਘ, ਅਸ਼ੋਕ ਕੁਮਾਰ, ਛੱਜੂ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਚੰਦ ਖਾਨ, ਸੇਵਾ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਬਹਾਦਰ ਸਿੰਘ, ਸੁਖਪਾਲ ਸਿੰਘ, ਨਰਿੰਦਰ ਸਿੰਘ ਚੀਮਾ, ਬਲਵੀਰ ਸਿੰਘ, ਗੁਰਚਰਨ ਸਿੰਘ, ਬਖਸ਼ੀਸ ਸਿੰਘ, ਮਹਿੰਦਰ ਸਿੰਘ, ਰਘਵੀਰ ਸਿੰਘ ਅਮਲੋਹ, ਹਰਨੇਕ ਸਿੰਘ, ਗੁਰਦੀਪ ਸਿੰਘ, ਰਘਵੀਰ ਸਿੰਘ ਸਿੱਧੂ, ਬਹਾਦਰ ਸਿੰਘ, ਤੇਜਿੰਦਰ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਖਨਿਆਣ, ਸੁਖਦੇਵ ਸਿੰਘ ਅਤੇ ਮੇਜਰ ਸਿੰਘ ਮੌਜੂਦ ਸਨ।