ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਪਾਬੰਦੀਆਂ ਹਟਾਉਣ ਦੀ ਮੰਗ
ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਪਾਬੰਦੀਆਂ ਹਟਾਉਣ ਦੀ ਮੰਗ
Publish Date: Mon, 15 Sep 2025 06:21 PM (IST)
Updated Date: Mon, 15 Sep 2025 06:23 PM (IST)
ਫ਼ੋਟੋ ਫ਼ਾਈਲ : 14 ਗੁਰਵਿੰਦਰ ਸਿੰਘ ਢਿੱਲੋਂ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸਟੇਟ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ’ਤੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ। ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ’ਤੇ ਰੋਕ ਤੇ ਵਿਸਾਖੀ ਮੌਕੇ ਜਾਣ ਵਾਲੇ ਜਥਿਆਂ ’ਤੇ ਪਾਬੰਦੀ ਲਾਉਣਾ ਸਿੱਖਾਂ ਦੀ ਦੇਸ਼ਭਗਤੀ ’ਤੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ’ਚ ਦਖਲ ਦੇਣਾ ਚਾਹੀਦਾ ਹੈ ਅਤੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰਤੀ ਸੋਚ ਬਦਲਣੀ ਚਾਹੀਦੀ। ਉਨ੍ਹਾਂ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਕੇਂਦਰੀ ਆਗੂਆਂ ਨਾਲ ਗੱਲਬਾਤ ਕਰਕੇ ਪਾਕਿਸਤਾਨ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਪਾਬੰਦੀਆਂ ਹਟਾਉਣ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਅਤੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਆਮ ਲੋਕਾਂ ਨੂੰ ਇਜਾਜ਼ਤ ਦੇਣ ਦੀ ਮੰਗ ਕੀਤੀ।