- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਸਬੰਧੀ ਹਸਪਤਾਲਾਂ ਤੇ ਦਫ਼ਤਰਾਂ ’ਚ ਕੀਤੀ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਅਨਿਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਦਫ਼ਤਰਾਂ ’ਚ ਡੇਂਗੂ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਵਾਟਰ ਸਪਲਾਈ ਵਿਭਾਗ, ਸੇਵਾ ਕੇਂਦਰ, ਜ਼ਿਲ੍ਹਾ ਹਸਪਤਾਲ, ਐਸਡੀਐਮ ਦਫ਼ਤਰ ਤੇ ਬਚਤ ਭਵਨ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਜ਼ਿਲ੍ਹਾ ਕਚਹਿਰੀਆਂ, ਡੀਸੀ ਕੰਪਲੈਕਸ ਤੇ ਪੰਥ ਰਤਨ ਬਾਬਾ ਹਰਬੰਸ ਸਿੰਘ ਚੈਰੀਟੇਬਲ ਹਸਪਤਾਲ ਅਤੇ ਐਪੀਡਮੋਲੋਜਿਸਟ ਡਾ. ਸ਼ੁਭਮ ਸੂਰੀ ਨੇ ਬਿਥਰ ਹਸਪਤਾਲ ਤੇ ਪੀਡਬਲਿਊਡੀ ਦਫ਼ਤਰ ਸਰਹਿੰਦ ਵਿਖੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ। ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਚੈਕਿੰਗ ਦੌਰਾਨ ਮਿਲੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ। ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨਾਂ ’ਚ ਤਿਆਰ ਹੁੰਦਾ ਹੈ ਅਤੇ ਸਰਕਾਰੀ ਹਸਪਤਾਲਾਂ ’ਚ ਇਸ ਦਾ ਟੈਸਟ ਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਜਗਰੂਪ ਸਿੰਘ, ਚਰਨਜੀਤ ਵਰਮਾ, ਲਖਬੀਰ ਕੁਮਾਰ, ਮਨਦੀਪ ਕੌਰ ਅਤੇ ਹਰਸ਼ਦੀਪ ਸਿੰਘ ਹਾਜ਼ਰ ਸਨ।