ਵਿੱਦਿਅਕ ਅਦਾਰਿਆਂ ਤੇ ਹਸਪਤਾਲਾਂ ’ਚ ਚਲਾਈ ਡੇਂਗੂ ਰੋਕੂ ਮੁਹਿੰਮ
ਵਿਦਿਅਕ ਅਦਾਰਿਆਂ ਤੇ ਹਸਪਤਾਲਾਂ ’ਚ ਚਲਾਈ ਡੇਂਗੂ ਰੋਕੂ ਮੁਹਿੰਮ
Publish Date: Fri, 16 Oct 2026 04:50 PM (IST)
Updated Date: Fri, 16 Oct 2026 04:51 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਤੇ ਸਰਕਾਰੀ ਹਸਪਤਾਲਾਂ ’ਚ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ। ਸਿਹਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲਾਰਵੇ ਦੀ ਜਾਂਚ ਕਰ ਕੇ ਮੌਕੇ ’ਤੇ ਹੀ ਲਾਰਵਾ ਨਸ਼ਟ ਕੀਤਾ ਗਿਆ ਅਤੇ ਕੀਟਨਾਸ਼ਕ ਸਪਰੇਅ ਕਰਵਾਈ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੂਲਰਾਂ, ਗਮਲਿਆਂ ਅਤੇ ਫਰਿੱਜ ਦੀਆਂ ਟਰੇਆਂ ’ਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਟੈਸਟ ਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਜਗਰੂਪ ਸਿੰਘ, ਲਖਵੀਰ ਕੁਮਾਰ, ਚਰਨਜੀਤ ਵਰਮਾ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਮਨੀਸ਼ ਕੁਮਾਰ ਅਤੇ ਬਰੀਡਿੰਗ ਚੈੱਕਰ ਹਰਦੀਪ ਸਿੰਘ ਹਾਜ਼ਰ ਸਨ।