- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਯੂਨੀਵਰਸਿਟੀ ਨੇ ਦਾਖ਼ਲਾ ਟੀਚਿਆਂ ਦੀ ਪ੍ਰਾਪਤੀ ਦਾ ਮਨਾਇਆ ਜਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਭਰ ਦੇ ਸੂਚਨਾ ਅਤੇ ਕਰੀਅਰ ਸਲਾਹ-ਮਸ਼ਵਰਾ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਆਨਲਾਈਨ ਅਤੇ ਖੁੱਲ੍ਹੀ ਤੇ ਦੂਰਵਰਤੀ ਸਿੱਖਿਆ (ਓਡੀਐੱਲ) ਪ੍ਰੋਗਰਾਮਾਂ ਦੇ ਦਾਖ਼ਲਿਆਂ ਦੇ ਨਿਰਧਾਰਤ ਟੀਚੇ ਸਫ਼ਲਤਾਪੂਰਵਕ ਹਾਸਲ ਕਰਨ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਦਾਖ਼ਲਿਆਂ ਦੌਰਾਨ ਮਿਲੇ ਸ਼ਾਨਦਾਰ ਹੁੰਗਾਰੇ ਤੇ ਯੂਨੀਵਰਸਿਟੀ ਦੇ ਵਿੱਦਿਅਕ ਵਿਕਾਸ ’ਚ ਯੋਗਦਾਨ ਪਾਉਣ ਵਾਲੇ ਨੁਮਾਇੰਦਿਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਪ੍ਰੋ. ਡਾ. ਸੰਦੀਪ ਸਿੰਘ ਨੇ ਨਿਰਧਾਰਤ ਟੀਚੇ ਹਾਸਲ ਕਰਨ ਲਈ ਕੇਂਦਰਾਂ ਦੇ ਨੁਮਾਇੰਦਿਆਂ, ਦਾਖ਼ਲਾ ਟੀਮਾਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਹਰਸ਼ ਸਦਾਵਰਤੀ ਨੇ ਸਮੂਹ ਟੀਮਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਦੂਰਵਰਤੀ ਸਿੱਖਿਆ ਪ੍ਰੋਗਰਾਮਾਂ ਦੇ ਵਿਸਥਾਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਯੂਨੀਵਰਸਿਟੀ ਵੱਲੋਂ ਜਨਵਰੀ 2027 ਸੈਸ਼ਨ ਲਈ ਦਾਖ਼ਲਾ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ ਅਤੇ ਉੱਚ ਸਿੱਖਿਆ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਦਾ ਸੱਦਾ ਦਿੱਤਾ ਗਿਆ।