- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੀਐੱਚਡੀ ਖੋਜਾਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਖੋਜ ਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜੁਲਾਈ 2026 ਬੈਚ ਦੇ ਪੀਐੱਚਡੀ ਖੋਜਾਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਨਵੇਂ ਦਾਖ਼ਲ ਹੋਏ ਖੋਜਾਰਥੀਆਂ ਨੂੰ ਡਾਕਟਰੇਟ ਅਧਿਐਨ ਦੀਆਂ ਪ੍ਰਕਿਰਿਆਵਾਂ, ਅਕਾਦਮਿਕ ਨਿਯਮਾਂ, ਖੋਜ ਸਬੰਧੀ ਲੋੜਾਂ ਅਤੇ ਯੂਨੀਵਰਸਿਟੀ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਤੇ ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰਾਂ, ਵਿਭਾਗ ਮੁਖੀਆਂ ਅਤੇ ਪ੍ਰਿੰਸੀਪਲਾਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਆਰਡੀਸੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਗੁਰਦੀਪ ਸਿੰਘ ਬੱਤਰਾ ਵੱਲੋਂ ਸਵਾਗਤੀ ਭਾਸ਼ਣ ਨਾਲ ਹੋਈ। ਉਪਰੰਤ ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਖੋਜ ਕਾਰਜਾਂ ਵਿੱਚ ਅਕਾਦਮਿਕ ਅਨੁਸ਼ਾਸਨ ਅਤੇ ਸਮਰਪਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਆਰਡੀਸੀ ਦੇ ਡੀਨ ਡਾ. ਅਜੈ ਬੱਤਾ ਨੇ ਪੀਐੱਚਡੀ ਦੀ ਸਮੁੱਚੀ ਖੋਜ ਪ੍ਰਕਿਰਿਆ, ਵੱਖ-ਵੱਖ ਪੜਾਵਾਂ ਤੇ ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਈਆਰਪੀ ਕੋਆਰਡੀਨੇਟਰ ਪ੍ਰਿੰਸ ਵੱਲੋਂ ਖੋਜਾਰਥੀਆਂ ਨੂੰ ਯੂਨੀਵਰਸਿਟੀ ਦੇ ਡਿਜੀਟਲ ਅਕਾਦਮਿਕ ਅਤੇ ਪ੍ਰਸ਼ਾਸਕੀ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਗਿਆ।