
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਲੀਡਰਸ਼ਿਪ ਸਮਿਟ-2026 ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਡੀਬੀਯੂ-ਆਈਸੀਸੀ ਲੀਡਰਸ਼ਿਪ ਸਮਿਟ-2026 ਕਰਵਾਇਆ ਗਿਆ। ਇਸ ਸੰਮੇਲਨ ਵਿੱਚ ਪ੍ਰਮੁੱਖ ਆਗੂਆਂ, ਸਿੱਖਿਆ ਸ਼ਾਸਤਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਸ਼ਮੂਲੀਅਤ ਕਰਕੇ ਅਗਵਾਈ, ਸਿੱਖਿਆ ਅਤੇ ਉੱਭਰ ਰਹੇ ਨਵੇਂ ਮੌਕਿਆਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਪ੍ਰਧਾਨ ਡਾ. ਸੰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁੱਖ ਭਾਸ਼ਣ ਦਿੰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਹਰਸ਼ ਸਦਾਵਰਤੀ ਨੇ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਪਾਠਕ੍ਰਮਾਂ ਅਤੇ ਆਲਮੀ ਪੱਧਰ ’ਤੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸਮਿਟ ਵਿਚ ਐਜੂਕਨੈਕਟ ਦੇ ਸੰਸਥਾਪਕ ਸੰਦੀਪ ਸ਼ਰਮਾ, ਸਲਾਹਕਾਰ ਦਿਨੇਸ਼ ਸ਼ਰਮਾ, ਦਾਖ਼ਲਾ ਤੇ ਕਾਊਂਸਲਿੰਗ ਮੁਖੀ ਪਰਮਜੀਤ ਸ਼ਾਹ ਅਤੇ ਸੀਨੀਅਰ ਮੈਨੇਜਰ ਰਵੀ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਬਿਜ਼ਨਸ ਮੈਨੇਜਮੈਂਟ ਤੇ ਕਾਮਰਸ ਵਿਭਾਗ ਦੀ ਡਾਇਰੈਕਟਰ ਡਾ. ਨਿਧੀ ਗੁਪਤਾ ਨੇ ਯੂਨੀਵਰਸਿਟੀ ਦੀ ਆਨਲਾਈਨ ਅਤੇ ਓਪਨ ਐਂਡ ਡਿਸਟੈਂਸ ਲਰਨਿੰਗ ਸਿੱਖਿਆ ਪ੍ਰਣਾਲੀ ਦੇ ਲਾਭਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਡੀਬੀਯੂ-ਆਈਸੀਸੀ ਮੈਗਜ਼ੀਨ ਰਿਲੀਜ਼ ਕੀਤਾ ਗਿਆ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਪਹਿਲਕਦਮੀ ਦੀ ਸ਼ੁਰੂਆਤ ਵੀ ਕੀਤੀ ਗਈ। ਸਮਾਗਮ ਦੇ ਅੰਤ ’ਚ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।