- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਗੱਤਕਾ ਚੈਂਪੀਅਨਸ਼ਿਪ ’ਚ ਦੇਸ਼ ਭਗਤ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਤਗਮੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੰਮੂ-ਕਸ਼ਮੀਰ ਦੇ ਸ਼ੇਰ-ਏ-ਕਸ਼ਮੀਰ ਇਨਡੋਰ ਸਟੇਡੀਅਮ ਵਿਖੇ ਹੋਈ ਕੌਮੀ ਗੱਤਕਾ ਚੈਂਪੀਅਨਸ਼ਿਪ ’ਚ ਸੋਨੇ ਦੇ ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ। ਤਗਮਾ ਜੇਤੂਆਂ ’ਚ ਐਮਸੀਏ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਅਤੇ ਬੀਪੀਈਐਸ ਦੀਆਂ ਵਿਦਿਆਰਥਣਾਂ ਪ੍ਰਭਕੀਰਨ ਕੌਰ ਤੇ ਦ੍ਰਿਸ਼ਟੀ ਤਿਵਾੜੀ ਸ਼ਾਮਲ ਹਨ। ਖਿਡਾਰੀਆਂ ਨੇ ਭਾਰਤ ਦੀ ਰਵਾਇਤੀ ਜੰਗੀ ਕਲਾ ਗਤਕੇ ਪ੍ਰਤੀ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ, ਵਾਈਸ ਚਾਂਸਲਰ ਪ੍ਰੋ. ਡਾ. ਹਰਸ਼ ਸਦਾਵਰਤੀ ਅਤੇ ਖੇਡ ਨਿਰਦੇਸ਼ਕ ਡਾ. ਪ੍ਰਵੀਨ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ’ਚ ਵੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨਗੇ। ਇਸ ਮੌਕੇ ਖਿਡਾਰੀਆਂ ਨੂੰ ਬਿਹਤਰੀਨ ਸਿਖਲਾਈ ਦੇਣ ਲਈ ਟੀਮ ਦੀ ਕੋਚ ਅਤੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਰੈਫਰੀ ਡਾ. ਨਵਜੋਤ ਕੌਰ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਯੂਨੀਵਰਸਿਟੀ ਪ੍ਰਬੰਧਕਾਂ ਨੇ ਦੁਹਰਾਇਆ ਕਿ ਉਹ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਮਿਆਰੀ ਸਹੂਲਤਾਂ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।