ਸਿੱਖਿਆ ਕ੍ਰਾਂਤੀ 2. 0 ਤਹਿਤ ਵਿਕਾਸ ਕਾਰਜਾਂ ਦੇ ਹੋਣਗੇ ਉਦਘਾਟਨ : ਭਿੰਡਰ
ਸਿੱਖਿਆ ਕ੍ਰਾਂਤੀ 2. 0 ਦੇ ਤਹਿਤ ਵਿਕਾਸ ਕਾਰਜਾਂ ਦੇ ਹੋਣਗੇ ਉਦਘਾਟਨ : ਭਿੰਡਰ
Publish Date: Fri, 10 Apr 2026 05:42 PM (IST)
Updated Date: Fri, 10 Apr 2026 05:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ 2. 0 ਦੇ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ 21 ਸਕੂਲਾਂ ’ਚ 2 ਕਰੋੜ 31 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਇੰਚਾਰਜ ਸਿੱਖਿਆ ਵਿੰਗ ਗੁਰਪ੍ਰੀਤ ਸਿੰਘ ਭਿੰਡਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਵਿਚ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਲਈ ਉਦਘਾਟਨ ਸਮਾਰੋਹ ਕਰਵਾਏ ਜਾਣਗੇ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਕੁੱਲ 2 ਕਰੋੜ 31 ਲੱਖ ਰੁਪਏ ਦੀਆਂ ਗ੍ਰਾਂਟਾ ਪ੍ਰਾਪਤ ਹੋਈਆਂ ਸਨ, ਜਿਨਾਂ ਦੇ ਵਿੱਚੋਂ ਵਿਧਾਨ ਸਭਾ ਹਲਕਾ ਅਮਲੋਹ ਦੇ 8 ਸਕੂਲਾ ਦੇ ਲਈ 95 ਲੱਖ ਰੁਪਏ ਆਏ ਸਨ, ਬਸੀ ਪਠਾਣਾ ਹਲਕੇ ਦੇ 7 ਸਕੂਲਾਂ ਲਈ 87. 5 ਲੱਖ ਰੁਪਏ ਆਏ ਸੀ। ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ 6 ਸਕੂਲਾਂ ਲਈ 48. 55 ਲੱਖ ਰੁਪਏ ਆਏ ਸੀ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਦੇ ਵਿਚ ਚੱਲ ਰਹੀ ਪੰਜਾਬ ਸਰਕਾਰ ਸੂਬੇ ਦੀ ਉਹ ਪਹਿਲੀ ਸਰਕਾਰ ਹੈ, ਜਿਸ ਨੇ ਸਿੱਖਿਆ ਦੇ ਲਈ ਹਮੇਸ਼ਾ ਹੀ ਵੱਡਾ ਬਜਟ ਰੱਖਿਆ ਹੈ, ਜਦ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਵੱਲ ਇੰਨਾ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ ਸੀ। ਜਿਸ ਕਾਰਨ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਬਣ ਗਈ ਸੀ। ਪੰਜਾਬ ਸਰਕਾਰ ਵੱਲੋਂ ਜਿੱਥੇ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਇਆ ਗਿਆ ਹੈ ਉੱਥੇ ਹੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਦੀ ਬਦੌਲਤ ਪੰਜਾਬ ਦੇ ਸਕੂਲ ਦੇਸ਼ ਭਰ ਦੇ ਵਿੱਚੋਂ ਪਹਿਲੇ ਨੰਬਰ ਤੇ ਆਏ ਹਨ। ਆਉਣ ਵਾਲੇ ਸਮੇਂ ਦੇ ਵਿਚ ਸਰਕਾਰੀ ਸਕੂਲਾਂ ਦੀ ਹਾਲਤ ਹੋਰ ਸੁਧਾਰੀ ਜਾਵੇਗੀ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।