ਪਿੰਡ ਜਖਵਾਲੀ ਵਿਖੇ 66 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਈ : ਰਾਏ
ਪਿੰਡ ਜਖਵਾਲੀ ਵਿਖੇ 66 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਈ: ਰਾਏ
Publish Date: Tue, 07 Apr 2026 05:53 PM (IST)
Updated Date: Tue, 07 Apr 2026 05:56 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਜਖਵਾਲੀ ਵਿਖੇ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਗ੍ਰਾਮ ਪੰਚਾਇਤ ਜਖਵਾਲੀ ਵੱਲੋਂ ਵਿਧਾਇਕ ਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਾਲ ਲੈਸ ਕੀਤਾ ਜਾਵੇਗਾ। ਇਸ ਦੇ ਤਹਿਤ ਪਿੰਡਾਂ ’ਚ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ, ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉੱਥੇ ਹੀ ਸੋਲਰ ਲਾਈਟਾਂ ਲਗਾ ਕੇ ਪਿੰਡਾਂ ਨੂੰ ਰੁਸ਼ਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਕੰਮ ਕਰ ਰਹੇ ਹਨ। ਜਿਹੜੇ ਵਿਕਾਸ ਕਾਰਜ ਪਿਛਲੇ 70 ਸਾਲਾਂ ਦੇ ਵਿਚ ਪੂਰੇ ਨਹੀਂ ਹੋਏ, ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 4 ਸਾਲਾਂ ਦੇ ਵਿਚ ਕਰ ਕੇ ਦਿਖਾਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜਖਵਾਲੀ ਵਿਖੇ 52 ਲੱਖ ਰੁਪਏ ਦੀ ਲਾਗਤ ਦੇ ਨਾਲ ਖੇਡ ਮੈਦਾਨ ਉਸਾਰਿਆ ਜਾ ਰਿਹਾ ਹੈ, ਇਸ ਤੋਂ ਇਲਾਵਾ 8 ਲੱਖ ਰੁਪਏ ਦੀ ਲਾਗਤ ਦੇ ਨਾਲ ਸੀਚੇਵਾਲ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾ ਕੇ ਰੱਖ ਸਕੀਏ। ਇਸ ਤੋਂ ਇਲਾਵਾ 3 ਲੱਖ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ਦੇ ਨੇੜੇ ਇੰਟਰਲੋਕ ਟਾਈਲਾਂ ਦੇ ਨਾਲ ਵਰਮਾ ਬਣਾਈਆਂ ਜਾ ਰਹੀਆਂ ਹਨ ਅਤੇ ਪਿੰਡ ਦੀ ਇਕ ਗਲੀ ਨੂੰ ਵੀ ਕਰੀਬ 3 ਲੱਖ ਰੁਪਏ ਦੀ ਲਾਗਤ ਦੇ ਨਾਲ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ। ਪਿੰਡ ਵਾਸੀਆਂ ਦੀ ਮੰਗ ਅਨੁਸਾਰ ਜੋ ਹੋਰ ਕਾਰਜ ਵੀ ਹੋਣਗੇ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ, ਰਵਿੰਦਰ ਸਿੰਘ, ਨੌਰੰਗ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੱਤਰਕਾਰ, ਬਲਜੀਤ ਕੌਰ (ਸਾਰੇ ਪੰਚ), ਕੁਲਵਿੰਦਰ ਸਿੰਘ ਕਿੰਦਾ, ਹਰਿੰਦਰ ਸਿੰਘ ਕਲੱਬ ਪ੍ਰਧਾਨ, ਹਰਪ੍ਰੀਤ ਸਿੰਘ, ਸਿਕੰਦਰ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਗੋਲਾ, ਭਗਵਾਨ ਦਾਸ ਰਿੰਕਾ, ਗੁਰਪ੍ਰੀਤ ਸਿੰਘ ਖਰੋੜਾ ਆਦਿ ਵੀ ਮੌਜੂਦ ਸਨ।