ਸ਼ਰਧਾਲੂ ਦਾ ਮੋਟਰਸਾਈਕਲ ਚੋਰੀ
ਸ਼ਰਧਾਲੂ ਦਾ ਮੋਟਰਸਾਈਕਲ ਚੋਰੀ
Publish Date: Sat, 25 Apr 2026 05:30 PM (IST)
Updated Date: Sat, 25 Apr 2026 05:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਾਰਕਿੰਗ ’ਚੋਂ ਇਕ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਇਆ ਸੀ ਅਤੇ ਆਪਣਾ ਮੋਟਰਸਾਈਕਲ ਪਾਰਕਿੰਗ ’ਚ ਖੜ੍ਹਾ ਕੀਤਾ ਸੀ, ਜੋ ਵਾਪਸੀ ’ਤੇ ਉੱਥੇ ਨਹੀਂ ਮਿਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।