ਧਿੰਦੀ ਬਾਲਪੁਰ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
ਧਰਮਿੰਦਰ ਸਿੰਘ ਧਿੰਦੀ ਬਾਲਪੁਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ
Publish Date: Thu, 16 Apr 2026 05:01 PM (IST)
Updated Date: Fri, 17 Apr 2026 04:06 AM (IST)

ਨੌਜਵਾਨਾਂ ਦਾ ਕਾਂਗਰਸ ਵੱਲ ਰੁਝਾਨ ਵੱਧ ਰਿਹੈ : ਕੁਲਜੀਤ ਨਾਗਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਧਰਮਿੰਦਰ ਸਿੰਘ ਧਿੰਦੀ ਬਾਲਪੁਰ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਪਰਮਿੰਦਰ ਸਿੰਘ ਪਿੰਦੂ,ਹਰਜੀਤ ਸਿੰਘ ਨੋਲੱਖਾ,ਸੁਖਵਿੰਦਰ ਸਿੰਘ ਸੁੱਖੀ,ਸ਼ਿੰਗਾਰਾ ਸਿੰਘ, ਰਜਨੀਸ਼ ਬਾਵਾ, ਸੁਖਵਿੰਦਰ ਸਿੰਘ,ਹੇਵਨਪ੍ਰੀਤ ਸਿੰਘ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸੂਬੇ ਦੇ ਲੋਕਾਂ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਨਾਗਰਾ ਨੇ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਏ ਹਰ ਇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਹਨਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰ ਵਰਗ ਦੀ ਆਵਾਜ਼ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ। ਇਸ ਮੌਕੇ ਧਰਮਿੰਦਰ ਸਿੰਘ ਧਿੰਦੀ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਦੂਰਦਰਸ਼ੀ ਸੋਚ, ਇਮਾਨਦਾਰ ਨੇਤ੍ਰਿਤਵ ਅਤੇ ਲੋਕਾਂ ਨਾਲ ਨਿਭਾਈ ਜਾ ਰਹੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਾਬਕਾ ਸਰਪੰਚ ਭੁਪਿੰਦਰ ਸਿੰਘ ਬਾਲਪੁਰ, ਜਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਰਣਬੀਰ ਸਿੰਘ ਹੈਪੀ, ਧਰਮਿੰਦਰ ਸਿੰਘ ਗੋਰਖਾ, ਹਰਸ਼ਪ੍ਰੀਤ ਸਿੰਘ ਢੰਡੇ, ਜਗਵਿੰਦਰ ਸਿੰਘ ਬੈਂਸ, ਮਨਤਾਜ ਸਿੰਘ, ਗੁਰਤੇਜ ਸਿੰਘ ਤੇਜੀ ਆਦਿ ਮੌਜੂਦ ਸਨ।