ਧਾਰਨੀ ਦਾ ਵੱਡਾ ਧਮਾਕਾ: ਜੇਲ੍ਹ ਪ੍ਰਸ਼ਾਸਨ 'ਤੇ ਚੁੱਕੇ ਸਵਾਲ, ਕਿਹਾ- 'ਬਿਕਰਮ ਮਜੀਠੀਆ ਦੀ ਜਾਨ ਨੂੰ ਹੈ ਗੰਭੀਰ ਖ਼ਤਰਾ'
ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਉੱਠੇ ਹਨ। ਫਤਹਿਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ ਅਮਰਦੀਪ ਸਿੰਘ ਧਰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੱਸਿਆ ਕਿ 5 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਦੇ ਚੀਫ਼ ਜਸਟਿਸ ਨੇ ਨਵੀਂ ਨਾਭਾ ਜੇਲ੍ਹ ਦਾ ਦੌਰਾ ਕੀਤਾ ਸੀ।
Publish Date: Fri, 23 Jan 2026 10:11 AM (IST)
Updated Date: Fri, 23 Jan 2026 10:13 AM (IST)

ਪਰਗਟ ਸਿੰਘ, ਫਤਹਿਗੜ੍ਹ ਸਾਹਿਬ : ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਉੱਠੇ ਹਨ। ਫਤਹਿਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ ਅਮਰਦੀਪ ਸਿੰਘ ਧਰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੱਸਿਆ ਕਿ 5 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਦੇ ਚੀਫ਼ ਜਸਟਿਸ ਨੇ ਨਵੀਂ ਨਾਭਾ ਜੇਲ੍ਹ ਦਾ ਦੌਰਾ ਕੀਤਾ ਸੀ।
ਇਸ ਫੇਰੀ ਦੌਰਾਨ ਮਜੀਠੀਆ ਨੇ ਜੱਜ ਅੱਗੇ ਆਪਣੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮਜੀਠੀਆ ਨੇ ਜੱਜ ਨੂੰ ਕਿਹਾ ਸੀ ਕਿ ਗੰਭੀਰ ਅਪਰਾਧੀਆਂ ਨੂੰ ਉਨ੍ਹਾਂ ਦੀ ਬੈਰਕ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਆਖਿਆ ਕਿ ਜੱਜ ਨੇ ਜੇਲ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਆਰਡਰ ਜਾਰੀ ਕਰ ਕੇ ਮਜੀਠੀਆ ਦੀ ਸੁਰੱਖਿਆ ਸਬੰਧੀ ਆਦੇਸ਼ ਦਿੱਤੇ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਸਰਕਾਰ ਦੀ ਸ਼ਹਿ ’ਤੇ 11 ਜਨਵਰੀ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਇਸੇ ਸਬੰਧ ’ਚ ਉਨ੍ਹਾਂ ਵੱਲੋਂ ਮੁੜ 12 ਜਨਵਰੀ ਨੂੰ ਕੋਰਟ ਵਿਚ ਵਕਾਲਤਨਾਮਾ ਦਾਇਰ ਕੀਤਾ ਗਿਆ ਸੀ, ਜਿਸ ਦੇ ਸਬੰਧ ’ਚ ਜੱਜ ਨੇ ਮੁੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰ ਕੇ ਜਲਦ ਤੋਂ ਜਲਦ ਮਜੀਠੀਆ ਦੀ ਬੈਰਕ ਵਿਚੋਂ ਅਪਰਾਧੀ ਕਿਸਮ ਦੇ ਵਿਅਕਤੀ ਦੂਰ ਕਰਨ ਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਆਦੇਸ਼ ਦਿੱਤੇ ਸਨ। ਉਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਸ਼ਹਿ ’ਤੇ ਜੇਲ੍ਹ ਪ੍ਰਸ਼ਾਸਨ ਨੇ ਕਈ ਦਿਨ ਨਾ ਤਾਂ ਬੈਰਕ ਵਿੱਚ ਕੈਮਰੇ ਲਗਾਏ ਗਏ ਅਤੇ ਨਾ ਹੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ। ਉਨ੍ਹਾਂ ਕਿਹਾ ਕਿ ਜੇ ਮਜੀਠੀਆ ਨਾਲ ਕੁਝ ਵੀ ਅਣਸੁਖਾਵਾਂ ਹੁੰਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।