ਢੋਲੇਵਾਲ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ
ਢੋਲੇਵਾਲ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ
Publish Date: Fri, 15 May 2026 05:52 PM (IST)
Updated Date: Fri, 15 May 2026 05:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਅਤੇ ਖਮਾਣੋਂ ਬਲਾਕ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਹੱਥ ਪੰਜੇ ’ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੋਟ ਪਾ ਕੇ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਕਾਂਗਰਸ ਪਾਰਟੀ ਹੀ ਹੈ ਜੋ ਹਲਕੇ ਦਾ ਚੌਤਰਫ਼ਾ ਵਿਕਾਸ ਕਰ ਸਕਦੀ ਹੈ। ਉਨ੍ਹਾਂ ਕਾਂਗਰਸੀ ਉਮੀਦਵਾਰਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ। ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਨਾ ਸਿਰਫ਼ ਹੂੰਝਾ ਫੇਰ ਜਿੱਤ ਦਰਜ ਕਰਨਗੇ ਬਲਕਿ 2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਵੀ ਬੰਨ੍ਹਣਗੇ। ਉਨ੍ਹਾਂ ਲੋਕਾਂ ਨੂੰ ਗੁਮਰਾਹਕੁਨ ਪ੍ਰਚਾਰ ਕਰ ਰਹੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਮਨ ਬਣਾ ਚੁੱਕੇ ਹਨ।