ਡਾਇਟ ਫ਼ਤਹਿਗੜ੍ਹ ਸਾਹਿਬ ਦਾ ਨਿਊਜ਼ ਲੈਟਰ ਰਿਲੀਜ਼
ਡਾਇਟ ਫ਼ਤਹਿਗੜ੍ਹ ਸਾਹਿਬ ਦਾ ਨਿਊਜ਼ ਲੈਟਰ ਰਿਲੀਜ਼
Publish Date: Thu, 29 Jan 2026 05:46 PM (IST)
Updated Date: Thu, 29 Jan 2026 05:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਨਿਰਦੇਸ਼ਕ ਕਿਰਨ ਸ਼ਰਮਾ (ਪੀਸੀਐਸ) ਨੇ ਅੱਜ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਡਾਇਟ ਆਫ਼ ਐਕਸੀਲੈਂਸ ਦੇ ਰੂਪ ਵਿਚ ਬਣ ਰਹੀ ਨਵੀਂ ਇਮਾਰਤ ਸਬੰਧੀ ਯੋਜਨਾਬੰਦੀ ਦਾ ਮੁਆਇਨਾ ਕੀਤਾ ਅਤੇ ਇਸ ਬਾਰੇ ਬੜੀ ਬਰੀਕੀ ਨਾਲ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕਾਰਜ ਨੂੰ ਪਹਿਲ ਦੇ ਤੌਰ ਤੇ ਨੇਪਰੇ ਚਾੜ੍ਹਨ ਦੀ ਤਾਕੀਦ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਬਲਵਿੰਦਰ ਸਿੰਘ ਸੈਣੀ, ਜ਼ਿਲ੍ਹਾ ਸਿੱਖਿਆ ਤੇ ਡਾਇਟ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਆਨੰਦ ਗੁਪਤਾ, ਸਹਾਇਕ ਰਵਿੰਦਰ ਸਿੰਘ, ਭਾਨੂੰ, ਅਮਨਦੀਪ ਸਿੰਘ, ਕੰਵਲਦੀਪ ਸਿੰਘ ਸੋਹੀ ਅਤੇ ਪੀਡਬਲਿਊ.ਡੀ. ਦੇ ਇੰਜੀਨੀਅਰ ਵੀ ਮੌਜੂਦ ਸਨ। ਉਨ੍ਹਾਂ ਨੇ ਡਾਇਟ ਵਿਚ ਪਰਖ ਅਤੇ ਐਚਪੀਸੀ ਸਬੰਧੀ ਚੱਲ ਰਹੀ ਸਕੂਲ ਮੁਖੀਆਂ ਦੀ ਵਰਕਸ਼ਾਪ ਨੂੰ ਵੀ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਡਾਇਟ ਦੁਆਰਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਗਿਆ ਨਿਊਜ਼ ਲੈਟਰ ਵੀ ਜਾਰੀ ਕੀਤਾ ਗਿਆ ਜਿਸ ਵਿਚ ਇਸ ਵਿਦਿਅਕ ਸੈਸ਼ਨ ਦੌਰਾਨ ਹੋਈਆਂ ਸਰਗਰਮੀਆਂ ਦੀ ਵਿਸਥਾਰਪੂਰਕ ਰਿਪੋਰਟ ਦਰਜ ਹੈ। ਇਸ ਤੋਂ ਇਲਾਵਾ ਕਿਰਨ ਸ਼ਰਮਾ ਨੇ 2025-27 ਦੇ ਈਟੀਟੀ ਕੋਰਸ ਦੇ ਬੈਚ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਦਾ ਨਿਰੀਖਣ ਕੀਤਾ। ਡਾਇਟ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਰਨ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਡਾਇਟ ਵਿਚ ਤਿਆਰ ਕੀਤੇ ਜਾ ਰਹੇ ਅਧਿਆਪਕ ਅੱਗੇ ਸਕੂਲਾਂ ਵਿਚ ਜਾ ਕੇ ਉਹ ਸਾਰੀਆਂ ਗਤੀਵਿਧੀਆਂ ਆਪਣੇ ਵਿਦਿਆਰਥੀਆਂ ਨਾਲ ਕਰਨੀਆਂ ਯਕੀਨੀ ਬਣਾਉਣ ਜੋ ਇਹਨਾਂ ਨੂੰ ਇੱਥੇ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਡਾਇਟ ਦੇ ਸੀਨੀਅਰ ਪੰਜਾਬੀ ਲੈਕਚਰਾਰ ਡਾ. ਕੁਲਦੀਪ ਸਿੰਘ, ਲੈਕਚਰਰ ਵੰਦਨਾ ਚੋਪੜਾ, ਪਰਮਿੰਦਰ ਕੌਰ, ਸੁਜਾਦ ਅਲੀ, ਪਰਵਿੰਦਰ ਸਿੰਘ, ਨਰਿੰਦਰ ਕੌਰ, ਹਰਜੀਤ ਸਿੰਘ, ਹਰਪ੍ਰੀਤ ਕੌਰ ਅਤੇ ਤਨਵੀਰ ਸਿੰਘ ਨੇ ਵੀ ਆਪਣੇ-ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ।