ਝੋਨੇ ਦੀ ਸਿੱਧੀ ਬਿਜਾਈ ’ਤੇ ਪ੍ਰਤੀ ਏਕੜ 1500 ਰੁਪਏ ਮਿਲੇਗੀ ਸਹਇਤਾ ਰਾਸ਼ੀ
ਝੋਨੇ ਦੀ ਸਿੱਧੀ ਬਿਜਾਈ ’ਤੇ ਪ੍ਰਤੀ ਏਕੜ 1500 ਰੁਪਏ ਮਿਲੇਗੀ ਸਹਇਤਾ ਰਾਸ਼ੀ
Publish Date: Fri, 01 May 2026 07:16 PM (IST)
Updated Date: Fri, 01 May 2026 07:17 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਬਚਤ ਲਈ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਵਿਭਾਗੀ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਕਾਸ਼ਤਕਾਰ 1 ਮਈ 2026 ਤੋਂ ਖ਼ੁਦ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਆਧਾਰ ਨੰਬਰ ਅਤੇ ਜ਼ਮੀਨ ਦੇ ਵੇਰਵੇ ਦੇਣੇ ਹੋਣਗੇ। ਉਨ੍ਹਾਂ ਦੱਸਿਆ ਕਿ ਬੈਂਕ ਖਾਤੇ ਅਤੇ ਨਿੱਜੀ ਜਾਣਕਾਰੀ ਪਹਿਲਾਂ ਤੋਂ ਅਨਾਜ ਖ਼ਰੀਦ ਜਾਂ ਈ-ਮੰਡੀਕਰਨ ਪੋਰਟਲ ’ਤੇ ਉਪਲਬਧ ਡਾਟਾ ਅਨੁਸਾਰ ਹੀ ਮੰਨੀ ਜਾਵੇਗੀ। ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ 2026 ਤੱਕ ਖੇਤਾਂ ’ਚ ਜਾ ਕੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ਰਾਸ਼ੀ ਜਾਰੀ ਹੋਵੇਗੀ। ਡਾ. ਜਗਦੇਵ ਸਿੰਘ ਨੇ ਕਿਸਾਨਾਂ ਨੂੰ ਪਾਣੀ ਦੀ ਬਚਤ ਅਤੇ ਖੇਤੀ ਖ਼ਰਚ ਘਟਾਉਣ ਲਈ ਇਸ ਵਿਧੀ ਨੂੰ ਅਪਣਾਉਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਕਿਸਾਨ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।