ਫਤਹਿਗੜ੍ਹ ਸਾਹਿਬ: ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਫੌਜੀਆਂ ਨੂੰ ਵੱਡੀ ਰਾਹਤ, ਚੈੱਕ ਭੇਟ ਕਰਕੇ ਵਧਾਇਆ ਮਾਣ
ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾ ) ਨੇ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ, ਮਾਲੀ ਮਦਦ ਦੇ ਚੈੱਕ ਵੰਡੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਦਫਤਰੀ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
Publish Date: Wed, 04 Feb 2026 03:33 PM (IST)
Updated Date: Wed, 04 Feb 2026 03:36 PM (IST)
ਫਤਹਿਗੜ੍ਹ ਸਾਹਿਬ - ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾ ) ਨੇ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ, ਮਾਲੀ ਮਦਦ ਦੇ ਚੈੱਕ ਵੰਡੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਦਫਤਰੀ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਇਸ ਤੋਂ ਪਹਿਲਾਂ ਸ. ਭੁਪਿੰਦਰ ਸਿੰਘ ਢਿੱਲੋਂ ਨੇ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਵਿੱਚ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਦਾ ਮੁਆਇਨਾ ਕਰਨ ਦੇ ਨਾਲ ਸੈਨਿਕ ਰੈਸਟ ਹਾਊਸ ਦਾ ਦੌਰਾ ਕੀਤਾ। ਦਫਤਰ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ ਦੀ ਹੌਸਲਾ ਅਫਜਾਈ ਕੀਤੀ।