ਨਵੇਂ ਸਾਲ ’ਤੇ ਡੀਈਓ ਦਫ਼ਤਰ ਵੱਲੋਂ ਦੁੱਧ-ਬਿਸਕੁੱਟਾਂ ਦਾ ਲੰਗਰ
ਨਵੇਂ ਸਾਲ ’ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਦੁੱਧ-ਬਿਸਕੁੱਟਾਂ ਦਾ ਲੰਗਰ
Publish Date: Thu, 01 Jan 2026 06:15 PM (IST)
Updated Date: Thu, 01 Jan 2026 06:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਵੇਂ ਸਾਲ 2026 ਦੀ ਆਮਦ ਮੌਕੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਫਤਹਿਗੜ੍ਹ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਜ਼ਿਲ੍ਹਾ ਪ੍ਰਸ਼ਾਸਨੀ ਕੰਪਲੈਕਸ ਦੇ ਬਾਹਰ ਦੁੱਧ ਤੇ ਬਿਸਕੁੱਟ ਦਾ ਲੰਗਰ ਲਗਾਇਆ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਸ ਸੇਵਾ ਭਾਵਨਾ ਵਾਲੇ ਉਪਰਾਲੇ ਨਾਲ ਨਵਾਂ ਸਾਲ ਸੇਵਾ, ਸਾਂਝ ਤੇ ਭਾਈਚਾਰਕ ਏਕਤਾ ਨਾਲ ਸ਼ੁਰੂ ਕਰਨ ਦਾ ਮਕਸਦ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀ ਸਿੱਖਿਆ ਮੁਤਾਬਕ ਨਿਸ਼ਕਾਮ ਸੇਵਾ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਨੇਕੀ ਹੈ ਤੇ ਅਜਿਹੇ ਕਾਰਜ ਸਮਾਜ ਵਿੱਚ ਪ੍ਰੇਮ ਤੇ ਏਕਤਾ ਵਧਾਉਂਦੇ ਹਨ। ਲੰਗਰ ਸੇਵਾ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੀਦਾਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਕਮਲਜੀਤ ਕੌਰ ਤੇ ਸਮੂਹ ਸਟਾਫ ਹਾਜ਼ਰ ਸਨ।