ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਚਾਰ ਸਕੂਲਾਂ ਦਾ ਦੌਰਾ ਕੀਤਾ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਚਾਰ ਸਕੂਲਾਂ ਦਾ ਦੌਰਾ ਕੀਤਾ
Publish Date: Mon, 23 Feb 2026 06:14 PM (IST)
Updated Date: Mon, 23 Feb 2026 06:16 PM (IST)

ਫ਼ੋਟੋ ਫ਼ਾਈਲ : 16-- ਇਕ ਸਕੂਲ ਦੇ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਡੀਈਓ (ਸੈਕੰਡਰੀ ਸਿੱਖਿਆ) ਰਵਿੰਦਰ ਕੌਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਵਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਨਲੀਨੀ, ਸਰਕਾਰੀ ਪ੍ਰਾਇਮਰੀ ਸਕੂਲ ਨਲੀਨੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲੇਪੁਰ ਦਾ ਦੌਰਾ ਕੀਤਾ। ਦੌਰੇ ਦੌਰਾਨ ਦਸਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਦੇ ਪ੍ਰੀ-ਬੋਰਡ ਪੇਪਰ ਜਾਂਚੇ ਗਏ ਅਤੇ ਅਧਿਆਪਕਾਂ ਨਾਲ ਮੀਟਿੰਗ ਕਰ ਕੇ ਬੋਰਡ ਪ੍ਰੀਖਿਆ ਵਿਚ ਵਧੀਆ ਨਤੀਜੇ ਲਈ ਹੱਲਾਸ਼ੇਰੀ ਦਿੱਤੀ ਗਈ। ਉਨ੍ਹਾਂ ਮਿਡ-ਡੇ ਮੀਲ ਰਸੋਈ ਅਤੇ ਸਕੂਲ ਸਫਾਈ ਦਾ ਨਿਰੀਖਣ ਕੀਤਾ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੰਜਾਬੀ, ਅੰਗਰੇਜ਼ੀ ਤੇ ਗਣਿਤ ਦੀ ਅਕੈਡਮਿਕ ਜਾਂਚ ਵੀ ਕੀਤੀ। ਸਰਕਾਰੀ ਪ੍ਰਾਇਮਰੀ ਸਕੂਲ ਨਲੀਨੀ ਵਿਖੇ ਹੈੱਡ ਟੀਚਰ ਨੂੰ ਸਕੂਲ ਕੈਂਪਸ ਦੀ ਸਫ਼ਾਈ ਤੇ ਵਿਸ਼ੇਸ਼ ਫੋਕਸ ਕਰਨ ਦੀ ਹਿਦਾਇਤ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਮੂਲੇਪੁਰ ਵਿਖੇ ਅਧਿਆਪਕ ਦੀ ਘਾਟ ਨੂੰ ਦੇਖਦੇ ਹੋਏ ਮੌਕੇ ਤੇ ਹੀ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਮੂਲੇਪੁਰ ਵਿਖੇ ਸਕੂਲ ਕੈਂਪਸ ਦੀ ਸੁੰਦਰਤਾ ਲਈ ਸਕੂਲ ਪ੍ਰਿੰਸੀਪਲ ਅਤੇ ਸਟਾਫ ਦੀ ਪ੍ਰਸ਼ੰਸਾ ਕੀਤੀ ਗਈ। ਸਕੂਲ ਵਿਖੇ ਕਿਚਨ ਦੀ ਸਫਾਈ ਵੀ ਉੱਚ ਦਰਜੇ ਦੀ ਸੀ। ਵਿਜਿਟ ਦੌਰਾਨ ਸਾਰੇ ਸਕੂਲਾਂ ਵਿਚ ਕਿਚਨ ਗਾਰਡਨ ਨੂੰ ਹੋਰ ਵਧੀਆ ਢੰਗ ਨਾਲ ਤਿਆਰ ਕਰਨ ਅਤੇ ਸਕੂਲ ਟੁਆਇਲਟਸ ਦੀ ਸਾਫ਼ ਸਫਾਈ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਵੀ ਵਿਜਿਟ ਕੀਤਾ ਗਿਆ।