ਸਾਡਾ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ
ਸਾਡਾ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ
Publish Date: Tue, 10 Feb 2026 06:24 PM (IST)
Updated Date: Tue, 10 Feb 2026 06:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਅੱਜ 11 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਕੈਂਪ ਓਲਡ ਏਜ ਹੋਮ ਨੇੜੇ ਨਵੀਂ ਅਨਾਜ ਮੰਡੀ ਬਸੀ ਪਠਾਣਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਇਸ ਮੌਕੇ ਬਜ਼ੁਰਗਾਂ ਦੀ ਭਲਾਈ ਲਈ ਅੱਖਾਂ ਦਾ ਚੈਕਅੱਪ, ਜਨਰਲ ਸਿਹਤ ਜਾਂਚ, ਹੱਡੀਆਂ ਦੀ ਜਾਂਚ, ਨੱਕ, ਕੰਨ ਗਲਾ ਦਾ ਚੈੱਕਅਪ, ਯੋਗਾ ਸੈਸ਼ਨ, ਆਯੁਰਵੇਦਿਕ ਦਵਾਈਆਂ, ਹੋਮਿਓਪੈਥਿਕ ਦਵਾਈਆਂ, ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ, ਬੈਂਕ ਸੇਵਾਵਾਂ ਸਬੰਧੀ ਜਾਣਕਾਰੀ, ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ, ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਸਿਖਲਾਈ ਅਤੇ ਅਲਿਮਕੋ ਦੇ ਸਹਿਯੋਗ ਨਾਲ ਰਾਸ਼ਟਰੀ ਵਾਇਓਸ਼੍ਰੀ ਯੋਜਨਾ ਤਹਿਤ ਸਹਾਇਕ ਉਪਕਰਨ ਵੰਡਣ ਲਈ ਅਸੈਸਮੈਂਟ ਕਰਕੇ ਰਜਿਸਟਰੇਸ਼ਨ ਕੀਤੀ ਜਾਵੇਗੀ। ਰਜਿਸਟਰੇਸ਼ਨ ਤੋਂ ਬਾਅਦ ਸਹਾਇਕ ਉਪਕਰਨ ਅਲਿਮਕੋ ਵੱਲੋਂ ਮੁਫਤ ਮੁਹੱਈਆ ਕਰਵਾਏ ਜਾਣਗੇ। ਉਨਾਂ ਬਜ਼ੁਰਗਾਂ ਨੂੰ ਇਸ ਕੈਂਪ ਰਾਹੀਂ ਮੁਫਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।