ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਅੱਜ
ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਅੱਜ
Publish Date: Sat, 24 Jan 2026 04:39 PM (IST)
Updated Date: Sat, 24 Jan 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 25 ਜਨਵਰੀ ਨੂੰ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਕਰਵਾਇਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਹਲਕਿਆਂ ਵਿੱਚ ਸਭ ਤੋਂ ਵੱਧ ਵੋਟਾਂ ਬਣਾਉਣ ਵਾਲੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀਐੱਲਓ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸੇ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਵੋਟਰ ਸਨਾਖਤੀ ਕਾਰਡ ਜਾਰੀ ਕੀਤੇ ਜਾਣੇ ਹਨ।