ਗਣਤੰਤਰ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ
ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ
Publish Date: Tue, 27 Jan 2026 04:35 PM (IST)
Updated Date: Tue, 27 Jan 2026 04:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖੇਡ ਸਟੇਡੀਅਮ ਮਾਧੋਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਇਆ, ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਜ਼ਿਲ੍ਹੇ ਵਿਚ ਮਗਨਰੇਗਾ ਤਹਿਤ 611 ਛੱਪੜਾਂ ਦੀ ਸਫ਼ਾਈ, 118 ਮੋਡਲ ਪੌਂਡ, 93 ਖੇਡ ਨਰਸਰੀਆਂ, 279 ਸੋਲਿਡ ਵੇਸਟ ਪ੍ਰਬੰਧਨ ਪ੍ਰੋਜੈਕਟ ਮੁਕੰਮਲ, ਮਹਿਲਾ ਸਵੈ ਸਹਾਇਤਾ ਸਮੂਹਾਂ ਦਾ ਗਠਨ, ਡੋਰ ਸਟੈਪ ਡਿਲੀਵਰੀ ਲਈ ਹੈਲਪਲਾਈਨ 1076, ਈਜ਼ੀ ਰਜਿਸਟਰੀ, ਜ਼ਿਲ੍ਹਾ ਹਸਪਤਾਲ ’ਚ 50 ਬੈੱਡ ਕ੍ਰਿਟੀਕਲ ਕੇਅਰ ਬਲਾਕ ਤੇ ਆਈਪੀਐਚ ਲੈਬ ਦੇ ਕੰਮਾਂ ਦਾ ਵੇਰਵਾ ਦਿੱਤਾ। ਨਸ਼ਿਆਂ ਵਿਰੁੱਧ ਪੈਦਲ ਯਾਤਰਾਵਾਂ ਤੇ 10-13 ਫਰਵਰੀ ਨੂੰ ਆਮ ਖ਼ਾਸ ਬਾਗ ਸਰਹਿੰਦ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਵੀ ਜ਼ਿਕਰ ਕੀਤਾ। ਡੀਐਸਪੀ ਹੈੱਡ ਕੁਆਰਟਰ ਹਰਤੇਸ਼ ਕੌਸ਼ਿਕ ਦੀ ਅਗਵਾਈ ’ਚ ਪਰੇਡ ਟੁਕੜੀਆਂ ਨੇ ਮਾਰਚ ਪਾਸਟ ਕੀਤਾ। ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਤੇ ਸੰਘਰਸ਼ੀ ਯੋਧਿਆਂ ਦਾ ਸਨਮਾਨ ਕੀਤਾ ਤੇ ਰੈਡ ਕਰਾਸ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ। ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਤੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਦਿੱਤੇ ਗਏ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਐਸਐਸਪੀ ਸ਼ੁਭਮ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਅਜੈ ਸਿੰਘ ਲਿਬੜਾ, ਐਸਸੀ ਵਿੰਗ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ, ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਸੂਬਾ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਮੰਡੋਫਲ, ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਲਾਡੀ, ਮਨਦੀਪ ਸਿੰਘ ਪੋਲਾ, ਹਰਮੇਸ਼ ਛੰਨਾ, ਪ੍ਰਿਤਪਾਲ ਜੱਸੀ, ਬਲਦੇਵ ਜਲਾਲ, ਆਸ਼ਾ ਰਾਣੀ, ਦਵਿੰਦਰ ਕੌਰ, ਬਲਬੀਰ ਸੋਢੀ, ਰੀਨਾ ਰਾਣੀ ਸਮੇਤ ਵੱਡੀ ਗਿਣਤੀ ਅਧਿਕਾਰੀ, ਕਰਮਚਾਰੀ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।