- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਸਕੂਲ ਗੇਮਜ਼: ਗ੍ਰੀਨਫੀਲਡਜ਼ ਸਕੂਲ ਦੀਆਂ ਚੈੱਸ ਟੀਮਾਂ ਨੇ ਮੱਲਾਂ ਮਾਰੀਆਂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੱਧਰੀ ਸਕੂਲ ਗੇਮਜ਼ 2026-27 ਵਿਚ ਗ੍ਰੀਨਫੀਲਡਜ਼ ਸਕੂਲ, ਸਰਹਿੰਦ ਦੀਆਂ ਚੈੱਸ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ’ਚ ਦੂਜਾ ਤੇ ਅੰਡਰ-17 ਵਰਗ ’ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਦੀ ਚੈੱਸ ਟੀਮ ਨੇ ਬਿਹਤਰੀਨ ਖੇਡ, ਇਕਾਗਰਤਾ ਤੇ ਰਣਨੀਤਿਕ ਸੋਚ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਖਿਡਾਰਨਾਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ ਹੈ। ਇਸੇ ਤਰ੍ਹਾਂ U-17 ਲੜਕੀਆਂ ਦੀ ਚੈੱਸ ਟੀਮ ਨੇ ਵੀ ਸ਼ਾਨਦਾਰ ਖੇਡ ਭਾਵਨਾ ਦਿਖਾਉਂਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਤੋਂ ਇਲਾਵਾ ਸਕੂਲ ਦੀਆਂ 3 ਹੋਣਹਾਰ ਵਿਦਿਆਰਥਣਾਂ ਦੀ ਸਟੇਟ ਪੱਧਰੀ ਚੈੱਸ ਮੁਕਾਬਲਿਆਂ ਲਈ ਚੋਣ ਹੋਣਾ ਵੀ ਸਕੂਲ ਲਈ ਮਾਣ ਵਾਲੀ ਗੱਲ ਹੈ, ਜੋ ਕਿ ਵਿਦਿਆਰਥਣਾਂ ਦੀ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਕਰਨ ਵਾਲੇ ਅਧਿਆਪਕਾਂ ਜਗਦੀਪ ਸਿੰਘ ਅਤੇ ਅਮਨਦੀਪ ਕੌਰ ਦੀ ਪ੍ਰਸ਼ੰਸਾ ਕੀਤੀ ਹੈ। ਸਕੂਲ ਪ੍ਰਬੰਧਨ ਨੇ ਆਸ ਪ੍ਰਗਟਾਈ ਹੈ ਕਿ ਇਹ ਖਿਡਾਰਨਾਂ ਆਉਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।