ਜ਼ਿਲ੍ਹਾ ਪੁਲਿਸ ਦੀ ਵੱਡੀ ਕਾਮਯਾਬੀ: 70 ਲੱਖ ਦੀ ਕੀਮਤ ਦੇ 300 ਮੋਬਾਇਲ ਅਸਲ ਮਾਲਕਾਂ ਨੂੰ ਮੋੜੇ; ਲੋਕਾਂ ਦੇ ਚਿਹਰਿਆਂ 'ਤੇ ਆਈ ਮੁਸਕਾਨ
ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਈਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੋਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
Publish Date: Tue, 03 Mar 2026 03:01 PM (IST)
Updated Date: Tue, 03 Mar 2026 03:02 PM (IST)

ਫਤਹਿਗੜ੍ਹ ਸਾਹਿਬ - ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਈਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੋਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਤਕਨੀਕੀ ਸੈਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਵੱਖ-ਵੱਖ ਥਾਵਾਂ ਤੋਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ, ਜਿਨ੍ਹਾਂ ਵਿੱਚ 17 ਆਈਫੋਨ ਅਤੇ 283 ਐਡਰੋਆਇਡ ਫੋਨ ਸ਼ਾਮਲ ਹਨ, ਬਰਾਮਦ ਕੀਤੇ ਹਨ ਜ਼ੋ ਮੋਬਾਇਲਾਂ ਦੇ ਮਾਲਕਾਂ ਨੂੰ ਵਾਪਸ ਦੇਣ ਲਈ ਪੁਲਿਸ ਲਾਈਨ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਨੂੰ 24 ਘੰਟੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਤਾਇਨਾਤ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਟੈਕਨੀਕਲ ਸੈੱਲ ਫ਼ਤਹਿਗੜ੍ਹ ਸਾਹਿਬ ਨੇ 'ਸੀਈਆਈਆਰ' ਪੋਰਟਲ ਅਤੇ ਹੋਰ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਇਹ ਫ਼ੋਨ ਟਰੇਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪਣੇ ਗੁਆਚੇ ਹੋਏ ਫ਼ੋਨ ਮਿਲਣ ਤੋਂ ਬਾਅਦ ਲੋਕਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ਦੀ ਸੂਰਤ ਵਿੱਚ ਤੁਰੰਤ ਸਬੰਧਤ ਪੁਲਿਸ ਸਾਂਝ ਕੇਂਦਰ ਜਾ ਕੇ ਰਿਪੋਰਟ ਕਰਨ ਅਤੇ ਉਹ ਰਿਪੋਰਟ 'ਸੀਈਆਈਆਰ' ਪੋਰਟਲ 'ਤੇ ਦਰਜ ਕਰਵਾਉਣ। ਫ਼ਤਹਿਗੜ੍ਹ ਸਾਹਿਬ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।