- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਕੀਤੀ ਗਈ ਵਾਹਨਾਂ ਦੀ ਚੈਕਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਨਾਕਾਬੰਦੀ ਇਨੇ ਵੱਡੇ ਪੱਧਰ ਤੇ ਕੀਤੀ ਗਈ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਖ਼ੁਦ ਵੀ ਨਾਕੇ ਦੇ ਉੱਤੇ ਮੌਜੂਦ ਸਨ। ਉਨ੍ਹਾਂ ਤੋਂ ਇਲਾਵਾ ਡੀਐੱਸਪੀ, ਐੱਸਐੱਚਓ ਅਤੇ ਚੌਂਕੀ ਇੰਚਾਰਜ ਵੀ ਨਾਕਿਆਂ ਤੇ ਚੈਕਿੰਗ ਕਰਦੇ ਨਜ਼ਰ ਆਏ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਹੋਣ ਕਰਕੇ ਚੈਕਿੰਗ ਵੱਡੇ ਪੱਧਰ ’ਤੇ ਕੀਤੀ ਗਈ, ਦੇਰ ਰਾਤ ਤੱਕ ਚੈਕਿੰਗ ਚਲਦੀ ਰਹੀ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ 18 ਵਾਹਨਾਂ ਦੇ ਚਾਲਾਨ ਕੀਤੇ ਗਏ ਅਤੇ 12 ਮੋਟਰਸਾਈਕਲ ਬੰਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸਾਲ 1250 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 1100 ਤੋਂ ਵੱਧ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਵਿਚ ਦਾਖਲ ਕਰਾ ਕੇ ਨਸ਼ਾ ਛੁਡਵਾਇਆ ਗਿਆ l ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੇ ਲਈ ਪੁਲਿਸ ਵਿਭਾਗ ਇਸ ਤਰ੍ਹਾਂ ਦੇ ਅਭਿਆਨ ਹਮੇਸ਼ਾ ਹੀ ਚਲਾਉਂਦਾ ਰਹਿੰਦਾ ਹੈ। ਉਨ੍ਹਾਂ ਮਾੜੇ ਅੰਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਅਮਨ ਪਸੰਦ ਸੂਬਾ ਹੈ ਇੱਥੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਦੇ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਸਾਲ 2026 ਦੀਆਂ ਜਿੱਥੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਾਂ ਦਿੰਦੇ ਹਾਂ ਉੱਥੇ ਹੀ ਇਹ ਵੀ ਸੁਨਿਸ਼ਚਿਤ ਕੀਤਾ ਜਾਂਦਾ ਹੈ ਕਿ ਨਵੇਂ ਸਾਲ ਦੀਆਂ ਖੁਸ਼ੀਆਂ ਬੇਸ਼ਕ ਮਨਾਈਆਂ ਜਾਣ, ਪਰ ਕਿਸੇ ਤਰ੍ਹਾਂ ਦੀ ਕਾਨੂੰਨ ਵਿਵਸਥਾ ਦੇ ਵਿਚ ਵਿਘਨ ਨਾ ਪਾਈ ਜਾਵੇ। ਅਜਿਹਾ ਕਰਨ ਵਾਲੇ ਵਿਅਕਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਣਦੀ ਕਨੂੰਨੀ ਕਾਰਵਾਈ ਅਮਲ ਦੇ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਪਾਲੇ ਵਾਹਨ ਚਾਲਕਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਡੀਐਸਪੀ ਰਾਜ ਕੁਮਾਰ ਵੱਲੋਂ ਚੋਕਲੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਜੀਟੀ ਰੋਡ ਸਰਹਿੰਦ ਵਿਖੇ ਚੈਕਿੰਗ ਕਰਦੇ ਸਮੇਂ ਡੀਐਸਪੀ ਕੁਲਵੀਰ ਸਿੰਘ ਸੰਧੂ ਨੇ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਰਾਤ ਭਰ ਚੈਕਿੰਗ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਦੀ ਅਪੀਲ ਹੈ ਕਿ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਲਈ ਸਹਿਯੋਗ ਕੀਤਾ ਜਾਵੇ। ਸਮਾਜ ਵਿਰੋਧੀ ਆਸਰਾਂ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤਮਈ ਸਥਿਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਮੌਕੇ ਐਸਐਚਓ ਸਰਹਿੰਦ ਰਾਜਵੰਤ ਸਿੰਘ, ਐਸਐਚਓ ਫਤਹਿਗੜ੍ਹ ਸਾਹਿਬ ਇੰਦਰਜੀਤ ਸਿੰਘ, ਥਾਣਾ ਮੂਲੇਪੁਰ ਦੇ ਐਸ ਐਚ ਓ ਜਤਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਬਲਕਾਰ ਸਿੰਘ, ਜੀ ਟ੍ਰੈਫਿਕ ਪੁਲਿਸ ਸਰਹੰਦ ਦੇ ਇੰਚਾਰਜ ਰਾਜਵਿੰਦਰ ਸਿੰਘ, ਸਹਾਇਕ ਥਾਣੇਦਾਰ ਜਗਰੂਪ ਸਿੰਘ, ਮੁਖੀ ਪੁਲਿਸ ਚੌਂਕੀ ਨਵੀਪੁਰ ਦੇ ਇੰਚਾਰਜ ਅਵਤਾਰ ਸਿੰਘ ਆਦਿ ਵੀ ਮੌਜੂਦ ਸਨ।