ਜ਼ਿਲ੍ਹਾ ਪੁਲਿਸ ਨੂੰ ਨਸ਼ੇ ਦੀ ਹਾਲਤ ’ਚ ਮਿਲੇ ਚਾਰ ਵਿਅਕਤੀ
ਜ਼ਿਲ੍ਹਾ ਪੁਲਿਸ ਨੂੰ ਨਸ਼ੇ ਦੀ ਹਾਲਤ ’ਚ ਮਿਲੇ ਚਾਰ ਵਿਅਕਤੀ
Publish Date: Tue, 06 Jan 2026 05:35 PM (IST)
Updated Date: Tue, 06 Jan 2026 05:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ 4 ਵਿਅਕਤੀ ਨਸ਼ੇ ਦੀ ਹਾਲਤ ਵਿਚ ਕਾਬੂ ਕੀਤੇ ਹਨ। ਜਾਣਕਾਰੀ ਅਨੁਸਾਰ ਬਸੀ ਪਠਾਣਾਂ ਪੁਲਿਸ ਨੇ ਪਰਵਿੰਦਰ ਸਿੰਘ ਵਾਸੀ ਦਫੇੜਾ, ਖੇੜੀ ਨੌਧ ਸਿੰਘ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਜੱਲੋਵਾਲ, ਅਮਲੋਹ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਘੁੱਲੂ ਮਾਜਰਾ ਤੇ ਮੂਲੇਪੁਰ ਪੁਲਿਸ ਨੇ ਮਨਿੰਦਰ ਸਿੰਘ ਵਾਸੀ ਕੋਟਲਾ ਜੱਟਾਂ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।