- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਰਚਨਾ ਮੁਕਾਬਲੇ ਕਰਵਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐਲਸੀ) ਰਾਹੀਂ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਇਸਮਤ ਵਿਜੇ ਸਿੰਘ ਵੱਲੋਂ ਇਨ੍ਹਾਂ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਨਾਲ ਜੋੜਨਾ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਮੱਦੇਨਜ਼ਰ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਬਣਨ ਅਤੇ ਲੋਕਤੰਤਰ ਦੀ ਮਜ਼ਬੂਤੀ ’ਚ ਆਪਣਾ ਯੋਗਦਾਨ ਪਾਉਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸਾਖਰਤਾ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਤੇ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕ ਕਰਨ। ਇਸ ਮੌਕੇ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਜ਼ਿਲ੍ਹਾ ਯੂਥ ਅਫ਼ਸਰ ਕਾਰਤਿਕ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।