ਡਿਵਾਈਨ ਲਾਈਟ ਸਕੂਲ ਦੇ ਐੱਨਸੀਸੀ ਕੈਡਿਟਾਂ ਦਾ ਸ਼ਾਨਦਾਰ ਪ੍ਰਦਰਸ਼ਨ
ਜਰੂਰੀ ਐਡ ਪਾਰਟੀ : ਡਿਵਾਈਨ ਲਾਈਟ ਸਕੂ
Publish Date: Sat, 31 Jan 2026 05:58 PM (IST)
Updated Date: Sat, 31 Jan 2026 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਐੱਨਸੀਸੀ ਕੈਡਿਟਾਂ ਨੇ ਗਣਤੰਤਰ ਦਿਵਸ ਮੌਕੇ ਮਾਧੋਪੁਰ ਸਟੇਡੀਮ ਵਿੱਚ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਅਨੁਸ਼ਾਸਨ, ਟ੍ਰੇਨਿੰਗ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਐੱਨਸੀਸੀ ਕੈਡਿਟਾਂ ਨੇ ਗਣਤੰਤਰ ਦਿਵਸ ਸਮਾਗਮ ਵਿੱਚ ਪਰੇਡ ਰਾਹੀਂ ਆਪਣੀ ਅਨੁਸ਼ਾਸਿਤ ਤਿਆਰੀ ਅਤੇ ਦੇਸ਼ਭਗਤੀ ਦਾ ਪ੍ਰਮਾਣ ਦਿੱਤਾ। ਸਮਾਜਿਕ ਸੇਵਾ ਦੇ ਖੇਤਰ ਵਿੱਚ ਵੀ ਸਕੂਲ ਦੇ ਐੱਨਸੀਸੀ ਕੈਡਿਟ ਅੱਗੇ ਰਹੇ। ਉਨ੍ਹਾਂ ਸਵੱਛਤਾ ਮੁਹਿੰਮ, ਨਸ਼ਾ ਮੁਕਤੀ ਜਾਗਰੂਕਤਾ ਅਤੇ ਰੋਡ ਸੇਫਟੀ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਗਈ। ਸਕੂਲ ਦੇ ਸੈਕਟਰੀ-ਕਮ-ਖਜ਼ਾਨਚੀ ਪ੍ਰਿਆ ਅਰੋੜਾ ਅਤੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕੈਡਿਟਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਐੱਨਸੀਸੀ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਅਨੁਸ਼ਾਸਨ ਦੇ ਗੁਣਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।