ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਨੇ ਸਾਲਾਨਾ ਨਤੀਜੇ ਐਲਾਨੇ
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਨੇ ਸਾਲਾਨਾ ਨਤੀਜੇ ਐਲਾਨੇ
Publish Date: Fri, 27 Mar 2026 05:31 PM (IST)
Updated Date: Fri, 27 Mar 2026 05:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵੱਲੋਂ ਇਸ ਵਾਰ ਵੀ ਸਾਲਾਨਾ ਨਤੀਜੇ ਸ਼ਾਨਦਾਰ ਰਹੇ ਹਨ। ਨਰਸਰੀ ਤੋਂ ਲੈ ਕੇ ਨੌਵੀਂ ਤੇ 11ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕੀਤਾ ਹੈ। ਸਾਲਾਨਾ ਨਤੀਜਿਆਂ ਦੇ ਮੌਕੇ ਤੇ ਸਕੂਲ ਵਿਚ ਅਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਰੱਖੀ ਗਈ। ਅਧਿਆਪਕਾਂ ਨੇ ਸਾਲ ਭਰ ਦੀ ਮਿਹਨਤ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ। ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਾਂਗੇ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਰਹਾਂਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਵਿਚ ਉੱਚ ਵਿੱਦਿਆ ਪ੍ਰਾਪਤ ਸਟਾਫ, ਫਿਲਟਰਡ ਪਾਣੀ ਤੇ ਵੱਡੇ ਖੇਡ ਮੈਦਾਨ ਵਰਗੀਆਂ ਬਿਹਤਰ ਸਹੂਲਤਾਂ ਮੌਜੂਦ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਆਪਣੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਗਤੀ ਤੋਂ ਅਸੀਂ ਬਹੁਤ ਖੁਸ਼ ਹਾਂ। ਉਨ੍ਹਾਂ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਸਾਡਾ ਸਾਥ ਦਿੱਤਾ।