- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਇਸ ਦੌਰਾਨ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਚਾਰਾਂ ਨੂੰ ਦਰਸਾਉਂਦੇ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸੰਦੇਸ਼ ਬਾਰੇ ਜਾਣਕਾਰੀ ਦਿੰਦਿਆਂ ਸੱਚਾਈ, ਨਿਮਰਤਾ, ਆਪਸੀ ਪਿਆਰ ਅਤੇ ਬਰਾਬਰਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਮੰਤਵ ਵਿਦਿਆਰਥੀਆਂ ’ਚ ਚੰਗੇ ਸੰਸਕਾਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ।