ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ
ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਮਗੇ
Publish Date: Thu, 18 Sep 2025 06:06 PM (IST)
Updated Date: Thu, 18 Sep 2025 06:08 PM (IST)

ਫ਼ੋਟੋ ਫ਼ਾਈਲ : 10 ਤੀਰ ਅੰਦਾਜ਼ੀ ਵਿਚ ਤਮਗੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਤੀਰ ਅੰਦਾਜ਼ੀ ਦੇ 14 ਸਾਲ ਤੋਂ ਘੱਟ ਉਮਰ ਵਰਗ (ਕੁੜੀਆਂ) ਦੇ ਮੁਕਾਬਲੇ ’ਚ ਪੀਹੂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ, ਰੂਹੀ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਅਤੇ ਗੁਰਸ਼ਰਨ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ, 14 ਸਾਲ ਤੋਂ ਘੱਟ ਉਮਰ ਵਰਗ (ਮੁੰਡਿਆਂ) ਵਿਚ ਦਿਲਪ੍ਰੀਤ ਸਿੰਘ ਨੇ ਪਹਿਲਾ, ਧਰੂਪਦ ਨੇ ਦੂਜਾ ਅਤੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਸਾਰੇ ਜੇਤੂ ਵਿਦਿਆਰਥੀਆਂ ਨੂੰ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਤੀਰ ਅੰਦਾਜ਼ੀ ਦੇ ਕੋਚ ਅਰਬਾਜ਼ ਖਾਨ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਰਮਨਪ੍ਰੀਤ ਕੈਂਥ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ। ਇਸੇ ਤਰ੍ਹਾਂ, ਗੋਬਿੰਦਗੜ੍ਹ ਵਿਖੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਕਮਾਲ ਦਿਖਾਇਆ। 19 ਸਾਲ ਤੋਂ ਘੱਟ ਉਮਰ ਵਰਗ ਵਿਚ ਯੁਵਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ, ਕਪੀਸ਼ ਥੰਮਣ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਅਤੇ ਸੁਖਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ, 17 ਸਾਲ ਤੋਂ ਘੱਟ ਉਮਰ ਵਰਗ ਵਿਚ ਮਨਰਾਜ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਖਿਡਾਰੀਆਂ ਦੀਆਂ ਇਹ ਸਫਲਤਾਵਾਂ ਸਕੂਲ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਸਕੂਲ ਦੇ ਡੀ.ਪੀ.ਈ. ਅਧਿਆਪਕ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।