ਸੜਕ ਹਾਦਸੇ ’ਚ ਡਾਕਟਰ ਜ਼ਖ਼ਮੀ, ਕੇਸ ਦਰਜ
ਸੜਕ ਹਾਦਸੇ ਵਿੱਚ ਡਾਕਟਰ ਜ਼ਖ਼ਮੀ, ਕੇਸ ਦਰਜ
Publish Date: Sat, 14 Feb 2026 06:03 PM (IST)
Updated Date: Sat, 14 Feb 2026 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ-ਚੁੰਨੀ ਮਾਰਗ ’ਤੇ ਵਾਪਰੇ ਸੜਕ ਹਾਦਸੇ ਦੇ ਮਾਮਲੇ ਵਿੱਚ ਬਡਾਲੀ ਆਲਾ ਸਿੰਘ ਪੁਲਿਸ ਨੇ ਵਰਨਾ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਲਬੇਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਇੰਡਸ ਹਸਪਤਾਲ ਵਿੱਚ ਬਤੌਰ ਸਕਿਓਰਿਟੀ ਗਾਰਡ ਤਾਇਨਾਤ ਹੈ। ਬੀਤੀ 4 ਫਰਵਰੀ ਨੂੰ ਹਸਪਤਾਲ ਦੀ ਡਾਕਟਰ ਨੂੰ ਸੜਕ ਪਾਰ ਕਰਦੇ ਸਮੇਂ ਵਰਨਾ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕੀਤਾ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਮੁਹਾਲੀ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਫਰਾਰ ਹੋਏ ਉਕਤ ਕਾਰ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।