ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ਼
Publish Date: Mon, 15 Sep 2025 05:08 PM (IST)
Updated Date: Mon, 15 Sep 2025 05:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਪਿੰਡ ਜੱਸੜਾ ਵਿਖੇ ਇਕ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਸ ਨੂੰ ਹਿਰਾਸਤ ਵਿਚ ਲੈ ਕੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਪਿੰਡ ਜੱਸੜਾ ਵਿਖੇ ਇਕ ਕਰਿਆਨਾ ਸਟੋਰ ਨੇੜੇ ਇਕ ਵਿਅਕਤੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਵਿਅਕਤੀ ਕੋਲੋਂ ਕੋਈ ਵੀ ਨਾਜਾਇਜ਼ ਸਮੱਗਰੀ ਬਰਾਮਦ ਨਹੀਂ ਹੋਈ। ਸਬ-ਡਵੀਜ਼ਨਲ ਹਸਪਤਾਲ, ਮੰਡੀ ਗੋਬਿੰਦਗੜ੍ਹ ਵਿਖੇ ਕਰਵਾਇਆ ਗਿਆ ਉਸਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਮੌਕੇ ’ਤੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਉਸ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ।