ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ਼
Publish Date: Mon, 23 Feb 2026 04:59 PM (IST)
Updated Date: Mon, 23 Feb 2026 05:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਵੱਲੋਂ ਇਕ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਮਾਸਟਰ ਕਾਲੋਨੀ ਵਿਖੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਕੋਈ ਬਰਾਮਦਗੀ ਨਹੀਂ ਹੋਈ ਪਰ ਸਬ ਡਵੀਜ਼ਨਲ ਹਸਪਤਾਲ ਤੋਂ ਕਰਵਾਇਆ ਗਿਆ ਉਸ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਮੌਕੇ ’ਤੇ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ। ਮੁਲਜ਼ਮ ਦੀ ਪਛਾਣ ਅਜੇ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।