- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਅਮਰ ਸਿੰਘ ਵੱਲੋਂ ਪਿੰਡ ਟਿੱਬੀ ’ਚ ਖੇਡ ਸਟੇਡੀਅਮ ਲਈ 4 ਲੱਖ ਰੁਪਏ ਦੀ ਰਾਸ਼ੀ ਜਾਰੀ

ਗਰਗ, ਪੰਜਾਬੀ ਜਾਗਰਣ, ਅਮਲੋਹ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਹਲਕਾ ਅਮਲੋਹ ਦੇ ਪਿੰਡ ਟਿੱਬੀ ਵਿਖੇ ਨੌਜਵਾਨਾਂ ਲਈ ਖੇਡ ਸਟੇਡੀਅਮ ਬਣਾਉਣ ਹਿੱਤ 4 ਲੱਖ ਰੁਪਏ ਦੀ ਗ੍ਰਾਂਟ ਦੇ ਕੇ ਨੀਂਹ ਪੱਥਰ ਰੱਖਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਵੱਡੀ ਗਿਣਤੀ ’ਚ ਨਸ਼ਿਆਂ ਦੀ ਲਪੇਟ ’ਚ ਆ ਰਹੇ ਹਨ, ਇਸ ਲਈ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਅਤੇ ਸਰਕਾਰ ਨਸ਼ਾ ਰੋਕਣ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ’ਚ ਰੋਜ਼ਾਨਾ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਮੀਤ ਸਿੰਘ ਟਿੱਬੀ, ਸਰਪੰਚ ਗਿਆਨਜੀਤ ਕੌਰ, ਰਾਜਵਿੰਦਰ ਸਿੰਘ ਟਿੱਬੀ, ਜਗਜੀਤ ਸਿੰਘ ਜੱਗੀ, ਲੱਕੀ ਟਿੱਬੀ, ਹਰਚੰਦ ਸਮਸ਼ਪੁਰ, ਜੱਗਾ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਰਣਜੀਤ ਕੋਟਲੀ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਮੁੱਖ ਨਰਾਇਣਗੜ੍ਹ, ਗੁਰਚਰਨ ਤੰਦਾ ਬੱਧਾ, ਮੋਹਨ ਸਿੰਘ, ਪੰਚ ਬਲਦੇਵ ਸਿੰਘ, ਸਨਦੀਪ ਕੰਜਾਰੀ, ਮੇਜਰ ਸਿੰਘ, ਚਰਨ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ, ਨਿਰਮਲ ਸਿੰਘ, ਭੂਸ਼ਣ ਸ਼ਰਮਾ, ਲਾਲ ਚੰਦ ਕਾਲਾ ਬੈਂਸ, ਬਲਵੀਰ ਸਿੰਘ ਮਿੰਟੂ, ਕਮਲਜੀਤ ਲਾਡਪੁਰ, ਲਵਪ੍ਰੀਤ ਕਾਹਨਪੁਰਾ, ਦਲਜੋਤ ਔਜਲਾ ਅਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।