ਡਾ. ਅਰਜਨ ਸਿੰਘ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
ਡਾ. ਅਰਜਨ ਸਿੰਘ ਅਮਲੋਹ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
Publish Date: Sun, 15 Mar 2026 05:03 PM (IST)
Updated Date: Sun, 15 Mar 2026 05:06 PM (IST)

ਫ਼ੋਟੋ ਫ਼ਾਈਲ : 16 ਡਾ. ਅਰਜਨ ਸਿੰਘ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਸਿਫਾਰਸ਼ ’ਤੇ ਮਿਹਨਤੀ ਆਗੂ ਡਾ. ਅਰਜਨ ਸਿੰਘ ਅਮਲੋਹ ਨੂੰ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿੱਥੇ ਡਾ. ਅਰੁਜਨ ਸਿੰਘ ਅਮਲੋਹ ਨੂੰ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਬਣਨ ਤੇ ਆਗੂਆਂ ਵੱਲੋਂ ਵਧਾਈ ਦਿੱਤੀ ਗਈ ਉੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐਸ ਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਅਰੁਜਨ ਸਿੰਘ ਅਮਲੋਹ ਨੇ ਕਿਹਾ ਕਿ ਜੋ ਮਾਣ ਸਤਿਕਾਰ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਹੈ। ਉਸ ਲਈ ਉਹ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਦਰਬਾਰਾ ਸਿੰਘ ਗੁਰੂ, ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੇ ਧੰਨਵਾਦੀ ਹਨ। ਜਿਸ ਆਸ ਤੇ ਉਮੀਦ ਨਾਲ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਆਸ ਤੇ ਖ਼ਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ ਤੇ ਐਸਸੀ ਸਮਾਜ ਦੀ ਹਰ ਸਮੱਸਿਆ ਨੂੰ ਹੱਲ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਗੇ। ਜ਼ਿਲ੍ਹਾ ਜਥੇਬੰਦੀ ਦੇ ਸਮੁੱਚੇ ਆਗੂਆ ਤੇ ਵਰਕਰਾਂ ਵੱਲੋਂ ਵੀ ਡਾ. ਅਰਜੁਨ ਸਿੰਘ ਨੂੰ ਇਸ ਨਿਯੁਕਤੀ ਲਈ ਵਧਾਈ ਦਿੱਤੀ ਗਈ।