ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਉਤਸ਼ਾਹ ਨਾਲ ਮਨਾਈ
ਡਾ. ਭੀਮ ਰਾਓ ਅੰਬੇਡਕਰ ਜਯੰਤੀ ਉਤਸਾਹ ਨਾਲ ਮਨਾਈ
Publish Date: Tue, 14 Apr 2026 04:56 PM (IST)
Updated Date: Tue, 14 Apr 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਵਿਚ ਡਾ ਭੀਮ ਰਾਓ ਅੰਬੇਡਕਰ ਜੈਅੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਅੰਬੇਡਕਰ ਦੀ ਤਸਵੀਰ ਤੇ ਫੁੱਲ ਚੜ੍ਹਾਉਣ ਤੇ ਦੀਵਾ ਜਗਾਉਣ ਨਾਲ ਹੋਈ। ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਡਾ ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਡਾ ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੋਂ ਇਲਾਵਾ ਇਕ ਮਹਾਨ ਸਮਾਜ ਸੁਧਾਰਕ, ਸਿੱਖਿਆ ਸ਼ਾਸਤਰੀ ਅਤੇ ਨਿਆਂਪੂਰਨ ਨੇਤਾ ਵੀ ਸਨ ਜਿਨ੍ਹਾਂ ਨੇ ਸਮਾਨਤਾ ਅਤੇ ਅਧਿਕਾਰਾਂ ਲਈ ਲੜਾਈ ਲੜੀ। ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਸਿੱਖਿਆ ਨੂੰ ਹਥਿਆਰ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ ਤੋਂ ਇਲਾਵਾ ਹਰਮਨਪ੍ਰੀਤ ਕੌਰ, ਸੋਨੀਆ ਸ਼ਰਮਾ, ਚਾਹਤ, ਜੋਤੀ, ਜ਼ੀਨਤ, ਅਨੀਤਾ, ਰੀਤੂ, ਕੋਮਲ, ਸੁਖਵਿੰਦਰ, ਮੀਨਾਕਸ਼ੀ, ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।