- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਦਰਸ਼ਨ ਸਿੰਘ ਧਾਲੀਵਾਲ ਭਾਜਪਾ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਆਮ ਆਦਮੀ ਪਾਰਟੀ ਕਿਸਾਨ ਵਿੰਗ ਸ਼ਮਸ਼ਪੁਰ ਸਰਕਲ ਦੇ ਕੋਆਰਡੀਨੇਟਰ ਡਾ. ਦਰਸ਼ਨ ਸਿੰਘ ਧਾਲੀਵਾਲ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਭਾਜਪਾ ਇੰਚਾਰਜ ਕੇਡੀ ਭੰਡਾਰੀ ਤੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੇਡੀ ਭੰਡਾਰੀ ਤੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਡਾ. ਦਰਸ਼ਨ ਸਿੰਘ ਧਾਲੀਵਾਲ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ, ਰਵਿੰਦਰ ਪਦਮ, ਦੇਵੀ ਦਿਆਲ ਪ੍ਰਾਸ਼ਰ, ਜੋਗਿੰਦਰ ਸਿੰਘ ਨਰਾਇਣਗੜ੍ਹ, ਵਿਨੋਦ ਮਿੱਤਲ, ਰਾਕੇਸ਼ ਗੁਪਤਾ, ਸ਼ਮਸ਼ਪੁਰ ਮੰਡਲ ਪ੍ਰਧਾਨ ਬੇਅੰਤ ਸਿੰਘ ਬੈਣਾ, ਅਮਲੋਹ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਬਬਲੀ, ਵਿਸ਼ਨੂੰ ਜਿੰਦਲ, ਜਸਵੀਰ ਸਿੰਘ, ਸਤਨਾਮ ਸਿੰਘ ਢਿੱਲੋਂ, ਅਰਜਨ ਸਿੰਘ, ਮਨਜੀਤ ਸਿੰਘ ਸਲਾਣਾ, ਬੇਅੰਤ ਸਿੰਘ ਸਲਾਣਾ, ਜਸਵੀਰ ਸਿੰਘ ਮਹਿਰਾ ਅਤੇ ਮੈਅੰਕ ਸ਼ਰਮਾ ਹਾਜ਼ਰ ਸਨ।