
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾ. ਹਰਬੰਸ ਲਾਲ ਵੱਲੋਂ ਕਾਰਗਿਲ ਜੰਗ ਦੇ ਸ਼ਹੀਦ ਨੂੰ ਸ਼ਰਧਾਂਜ਼ਲੀ ਭੇਂਟ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਪੋਲਾ ਵਿਖੇ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਉਨ੍ਹਾਂ ਕਾਰਗਿਲ ਸ਼ਹੀਦ ਭਾਗ ਸਿੰਘ ਦੇ ਬੁੱਤ ’ਤੇ ਸਿਰੋਪਾਓ ਭੇਟ ਕੀਤਾ ਅਤੇ ਉਨ੍ਹਾਂ ਦੇ ਭਰਾ ਗਿਆਨ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਡਾ. ਹਰਬੰਸ ਲਾਲ ਨੇ ਕਿਹਾ ਕਿ 20 ਅਗਸਤ ਵੀਰਵਾਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ’ਚ ਸਾਬਕਾ ਫ਼ੌਜੀਆਂ, ਸੀਆਰਪੀ ਅਤੇ ਬੀਐਸਐਫ ਦੇ ਸਾਬਕਾ ਜਵਾਨਾਂ ਦੀਆਂ ਮੁਸ਼ਕਿਲਾਂ, ਬੁਢਾਪਾ ਪੈਨਸ਼ਨ ਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦੇ ਮੁੱਦੇ ’ਤੇ ਵਿਚਾਰ-ਵਟਾਂਦਰਾ ਕਰਕੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ। ਸਮਾਗਮ ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਇਸ ਸਮਾਗਮ ’ਚ ਵੱਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਭਾਗ ਸਿੰਘ ਦੇ ਪਿਤਾ ਹਰਚੰਦ ਸਿੰਘ, ਭਰਾ ਮਲਕੀਤ ਸਿੰਘ ਤੇ ਪਰਮਜੀਤ ਸਿੰਘ, ਬਹਾਲ ਸਿੰਘ ਪੋਲਾ, ਮਨਜੀਤ ਸਿੰਘ ਮਿੱਠਾ ਮਹਿਰਾ, ਮੰਗਲ ਸਿੰਘ ਰਾਣਾ, ਸ਼ੇਰ ਸਿੰਘ, ਕੁਲਦੀਪ ਸਿੰਘ ਪੋਲਾ, ਸੰਦੀਪ ਸਿੰਘ ਲਵਲੀ, ਜਗਵੀਰ ਸਿੰਘ ਤਰਖੇੜੀ, ਬਲਦੇਵ ਸਿੰਘ ਚੌਰਵਾਲਾ, ਚਰਨ ਸਿੰਘ, ਰਣਜੀਤ ਸਿੰਘ, ਯੂਥ ਆਗੂ ਗੁਰਿੰਦਰ ਸਿੰਘ ਗੁਰੂ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਭਾਗਨਪੁਰ ਅਤੇ ਸੁਖਵੀਰ ਸਿੰਘ ਚੌਰਵਾਲਾ ਹਾਜ਼ਰ ਸਨ।