
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਇੱਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਡਾ. ਨਰੇਸ਼ ਚੌਹਾਨ ਵੱਲੋਂ ਪਿੰਡ ਫ਼ਤਿਹਪੁਰ ਜੱਟਾਂ ਦਾ ਦੌਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ‘ਇੱਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਸਾਬਕਾ ਐੱਸਐੱਮਓ ਤੇ ਸੀਨੀਅਰ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਨੇ ਪਿੰਡ ਫ਼ਤਿਹਪੁਰ ਜੱਟਾਂ ਦਾ ਦੌਰਾ ਕੀਤਾ। ਇਸ ਮੌਕੇ ਸਰਪੰਚ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਮੀਤ ਪ੍ਰਧਾਨ ਮਨਮੋਹਨ ਸਿੰਘ ਕੰਗ, ਦਿਹਾਤੀ ਬਲਾਕ ਪ੍ਰਧਾਨ ਪਰਮਿੰਦਰ ਕੌਰ ਕੰਗ, ਹਿਊਮਨ ਕਮਿਸ਼ਨ ਪੰਜਾਬ ਦੀ ਵਾਈਸ ਪ੍ਰਧਾਨ ਪੂਨਮ ਸਿੰਘ ਅਤੇ ਕੁਲਵਿੰਦਰ ਸਿੰਘ ਮੋਹਾਲੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਡਾ. ਨਰੇਸ਼ ਚੌਹਾਨ ਨੂੰ ਦੱਸਿਆ ਕਿ ਪਿੰਡ ਦੀ ਪਾਣੀ ਵਾਲੀ ਟੈਂਕੀ ਦੀਆਂ ਪਾਈਪ ਲਾਈਨਾਂ ਟੁੱਟੀਆਂ ਹੋਣ ਕਾਰਨ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਪਿੰਡ ਦੇ ਟੋਭੇ ਦੀ ਸਫ਼ਾਈ ਨਾ ਹੋਣ ਅਤੇ ਨਹਿਰ ਦੇ ਕੱਚੇ ਰਸਤੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਪੰਚ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨ ’ਚ ਘਰ ਬਣਾਉਣ ਲਈ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਡਾ. ਨਰੇਸ਼ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੇ ਬਰਾਬਰ ਅਧਿਕਾਰਾਂ ਲਈ ਵਚਨਬੱਧ ਹੈ। ਪਿੰਡ ਵਾਸੀਆਂ ਵੱਲੋਂ ਆਏ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਵਰਨ ਕੌਰ, ਕਸ਼ਮੀਰੋ, ਕੁਜਿੰਦਰ ਕੌਰ, ਕਾਕੀ, ਅਮਰਜੀਤ, ਸੁਖਵਿੰਦਰ ਕੌਰ, ਜਸਕਰਨ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ ਅਤੇ ਮਹਿੰਦਰ ਸਿੰਘ ਮੌਜੂਦ ਸਨ।