- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਨੀਨਾ ਸੇਠ ਪਜਨੀ ਭਾਰੀ ਵੋਟਾਂ ਨਾਲ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੁਣੇ ਗਏ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ’ਚ ਹੈੱਡਜ਼/ਪ੍ਰਿੰਸੀਪਲਜ਼ ਹਲਕੇ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਦੀ ਇਸ ਜਿੱਤ ਨਾਲ ਸਮੂਹ ਕਾਲਜ ਪ੍ਰਿੰਸੀਪਲਾਂ ਵੱਲੋਂ ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਅਕਾਦਮਿਕ ਯੋਗਤਾ ’ਤੇ ਭਰੋਸਾ ਪ੍ਰਗਟਾਇਆ ਗਿਆ ਹੈ। ਡਾ. ਪਜਨੀ ਪਿਛਲੇ 16 ਸਾਲਾਂ ਤੋਂ ਕਾਲਜ ਦੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਉੱਚ ਸਿੱਖਿਆ ਦੇ ਖੇਤਰ ’ਚ ਤਿੰਨ ਦਹਾਕਿਆਂ ਦਾ ਤਜਰਬਾ ਰੱਖਦੇ ਹਨ। ਉਹ ਸਾਲ 2018 ਤੋਂ ਨੈਕ ਅਸੈਸਰ, ਐਸੋਸੀਏਸ਼ਨ ਆਫ਼ ਇੰਡੀਅਨ ਕਾਲਜ ਪ੍ਰਿੰਸੀਪਲ ਦੇ ਮੀਤ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਸਪੋਰਟਸ ਕਮੇਟੀ ਦੇ ਤਿੰਨ ਵਾਰ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਪ੍ਰਾਪਤੀ ’ਤੇ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈਲਫੇਅਰ ਟਰੱਸਟ ਦੀ ਮੈਨੇਜਮੈਂਟ, ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਪਜਨੀ ਨੇ ਸਮੂਹ ਪ੍ਰਿੰਸੀਪਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੈਨੇਟ ’ਚ ਕਾਲਜਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਮਸਲਿਆਂ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਚੁੱਕਣਗੇ।